ਚਲੰਤ ਮਾਮਲੇ

ਗੁਰਗੱਦੀ ਦਿਵਸ : ਨਿਮਾਣਿਆਂ ਦੇ ਮਾਣ ‘ਗੁਰੂ ਰਾਮਦਾਸ ਜੀ’

ਗੁਰੂ ਰਾਮਦਾਸ ਜੀ ਦਾ ਸਾਦਗੀ ਭਰਪੂਰ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਸਾਨੂੰ ਜਿੱਥੇ ਚੰਗੀ ਜੀਵਨ ਜਾਚ ਸਿਖਾਉਂਦੀ ਹੈ, ਉੱਥੇ ਹੀ ਸਾਡਾ ਮਾਰਗਦਰਸ਼ਨ ਵੀ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਇਤਿਹਾਸ ਅਨੁਸਾਰ 29 ਸਤੰਬਰ 1534 ਈਸਵੀ ਨੂੰ ਪਿਤਾ ਹਰੀਦਾਸ ਜੀ ਦੇ ਗ੍ਰਹਿ ਵਿਖੇ ਮਾਤਾ ਦਯਾ ਜੀ ਦੀ ਕੁੱਖੋਂ ਚੂਨਾ ਮੰਡੀ ਲਾਹੌਰ ਵਿਖੇ ਹੋਇਆ। ਆਪ ਦਾ ਬਚਪਨ ਦਾ ਨਾਮ ਭਾਈ ਜੇਠਾ ਸੀ। ਬਚਪਨ ਵਿੱਚ ਹੀ ਆਪ ਦੇ ਮਾਤਾ-ਪਿਤਾ ਅਕਾਲ ਚਲਾਣਾ ਕਰ ਗਏ। ਆਪ ਨੇ ਆਪਣਾ ਬਚਪਨ ਨਾਨਕੇ ਘਰ ਪਿੰਡ ਬਾਸਰਕੇ ਗਿੱਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਤੀਤ ਕੀਤਾ। ਘਰ ਵਿੱਚ ਗ਼ਰੀਬੀ ਹੋਣ ਕਾਰਨ ਆਪ ਨੂੰ ਜੀਵਨ ਨਿਰਵਾਹ ਲਈ ਘੁੰਗਣੀਆਂ ਵੇਚਣੀਆਂ ਪਈਆ। ਇਸ ਪ੍ਰਕਾਰ ਆਪ ਬਚਪਨ ਤੋਂ ਹੀ ਹੱਥੀਂ ਕਿਰਤ ਕਰਨ ਲੱਗ ਪਏ ਸੀ।

View All Posts