ਚੰਡੀਗੜ੍ਹ:- ਚੋਣ ਵਰੇ ਵਿੱਚ ਸਿਆਸੀ ਮਿਹਣੇ ਹੋਰ ਤਿੱਖੇ ਹੋ ਰਹੇ ਹਨ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਖਿਲਾਫ ਰੋਸ ਪ੍ਰਗਟਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀਆਂ ਦੇਣਗੇ। ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਦੇ ਪ੍ਰਦਰਸ਼ਨਾਂ ਬਾਰੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਕੇ ਦਿਖਾਉਣ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਅਸਲ ਦਰਦ ਇਹ ਹੈ ਕਿ ਕਾਂਗਰਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਨਹੀਂ ਰੱਖਿਆ, ਜਿਸ ਕਾਰਨ ਉਹ ਆਪਣਾ ਗੁੱਸਾ ਅਕਾਲੀ ਆਗੂਆਂ ‘ਤੇ ਕੱਢਣਾ ਚਾਹੁੰਦੇ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿਸ ਡਰੱਗਸ ਰਿਪੋਰਟ ਦੀ ਗੱਲ ਕਰ ਰਹੇ ਹਨ, ਉਹ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੀਲਬੰਦ ਲਿਫਾਫੇ ਵਿੱਚ ਪਈ ਹੈ। ਪਰ ਇਸ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਇਸ ਰਿਪੋਰਟ ਦੇ ਆਧਾਰ ‘ਤੇ ਗ੍ਰਿਫਤਾਰ ਕਰਨ ਦੀ ਗੱਲ ਕਰਕੇ ਹਾਈਕੋਰਟ ਦਾ ਰੁਖ ਵੀ ਕਰ ਰਹੇ ਹਨ। ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੱਤੀ ਕਿ ਉਹ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਕੇ ਦਿਖਾਉਣ, ਨਹੀਂ ਤਾਂ ਨਵਜੋਤ ਸਿੰਘ ਸਿੱਧੂ ਜੋ ਕਹਿ ਰਹੇ ਹਨ, ਉਹ ਨਸ਼ੇ ਦੇ ਮਾਮਲੇ ਦੀ ਜਾਂਚ ਰਿਪੋਰਟ ਖੋਲ੍ਹਣ ਬਾਰੇ ਚੁੱਪ ਧਾਰ ਕੇ ਮਰਨ ਵਰਤ ‘ਤੇ ਬੈਠਣਗੇ, ਜੇਕਰ ਉਹ ਆਪਣੇ ਪਿਤਾ ਭਗਵੰਤ ਸਿੰਘ ਦਾ ਅਸਲੀ ਪੁੱਤਰ ਹੈ ਤਾਂ ਮਰਨ ਵਰਤ ‘ਤੇ ਬੈਠ ਕੇ ਇਸ ਮਾਮਲੇ ‘ਚ ਕੋਈ ਕਾਰਵਾਈ ਕਰਕੇ ਦਿਖਾਵੇ। ਜਿੱਥੇ ਈਟੀਟੀ ਪਾਸ ਬੇਰੁਜ਼ਗਾਰ ਨੌਜਵਾਨ ਮੋਬਾਈਲ ਟਾਵਰ ‘ਤੇ ਚੜ੍ਹਿਆ ਹੋਇਆ ਹੈ, ਉਸ ਦੇ ਬਿਲਕੁਲ ਸਾਹਮਣੇ ਹੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸਰਕਾਰੀ ਰਿਹਾਇਸ਼ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਈ.ਟੀ.ਟੀ ਅਧਿਆਪਕ ਦਰਸਾਉਂਦਾ ਹੈ ਕਿ ਕਿਸ ਤਰ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਇਸੇ ਕਾਰਨ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਪਾਣੀ ਦੀਆਂ ਟੈਂਕੀਆਂ ਅਤੇ ਮੋਬਾਈਲ ਟਾਵਰਾਂ ‘ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨਾ ਪਿਆ ਹੈ। ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਦੇ ਪ੍ਰਦਰਸ਼ਨਾਂ ਬਾਰੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਕੇ ਦਿਖਾਉਣ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਅਸਲ ਦਰਦ ਇਹ ਹੈ ਕਿ ਕਾਂਗਰਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਨਹੀਂ ਰੱਖਿਆ, ਜਿਸ ਕਾਰਨ ਉਹ ਆਪਣਾ ਗੁੱਸਾ ਅਕਾਲੀ ਆਗੂਆਂ ‘ਤੇ ਕੱਢਣਾ ਚਾਹੁੰਦੇ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿਸ ਡਰੱਗਸ ਰਿਪੋਰਟ ਦੀ ਗੱਲ ਕਰ ਰਹੇ ਹਨ, ਉਹ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੀਲਬੰਦ ਲਿਫਾਫੇ ਵਿੱਚ ਪਈ ਹੈ। ਪਰ ਇਸ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਇਸ ਰਿਪੋਰਟ ਦੇ ਆਧਾਰ ‘ਤੇ ਗ੍ਰਿਫਤਾਰ ਕਰਨ ਦੀ ਗੱਲ ਕਰਕੇ ਹਾਈਕੋਰਟ ਦਾ ਰੁਖ ਵੀ ਕਰ ਰਹੇ ਹਨ। ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੱਤੀ ਕਿ ਉਹ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਕੇ ਦਿਖਾਉਣ, ਨਹੀਂ ਤਾਂ ਨਵਜੋਤ ਸਿੰਘ ਸਿੱਧੂ ਜੋ ਕਹਿ ਰਹੇ ਹਨ, ਉਹ ਨਸ਼ੇ ਦੇ ਮਾਮਲੇ ਦੀ ਜਾਂਚ ਰਿਪੋਰਟ ਖੋਲ੍ਹਣ ਬਾਰੇ ਚੁੱਪ ਧਾਰ ਕੇ ਮਰਨ ਵਰਤ ‘ਤੇ ਬੈਠਣਗੇ, ਜੇਕਰ ਉਹ ਆਪਣੇ ਪਿਤਾ ਭਗਵੰਤ ਸਿੰਘ ਦਾ ਅਸਲੀ ਪੁੱਤਰ ਹੈ ਤਾਂ ਮਰਨ ਵਰਤ ‘ਤੇ ਬੈਠ ਕੇ ਇਸ ਮਾਮਲੇ ‘ਚ ਕੋਈ ਕਾਰਵਾਈ ਕਰਕੇ ਦਿਖਾਵੇ।
ਸੁਖਬੀਰ ਸੈਣੀ ਨਾਲ ਮੇਰੇ ਸਬੰਧ ਸਾਬਿਤ ਕਰੇ ਰਾਜਨੀਤੀ ਤੋਂ ਸੰਨਿਆਸ ਲੈ ਲਊਂ- ਸਿੱਧੂ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸੁਖਬੀਰ ਸੁਮੇਧ ਸੈਣੀ ਨਾਲ ਮੇਰੇ ਸਬੰਧ ਸਾਬਿਤ ਕਰ ਦੇਣ ਤਾਂ ਮੈਂ ਰਾਜਨੀਤੀ ਤੋਂ ਸਨਿਆਸ ਲੈ ਲਵਾਂਗਾ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਕਿ ਸਿੱਧੂ ਉਨ੍ਹਾਂ ਦੇ ਖਿਲਾਫ ਕੋਈ ਸਾਜਿਸ਼ ਰਚ ਰਹੇ ਹਨ ਜਦਕਿ ਕਿਸੇ ਦੇ ਵੀ ਖਿਲਾਫ ਜੇਕਰ ਕੋਈ ਕਾਰਵਾਈ ਹੁੰਦੀ ਹੈ ਤਾਂ ਕਾਨੂੰਨ ਦੇ ਦਾਇਰੇ ਦੇ ਅੰਦਰ ਹੀ ਹੁੰਦੀ ਹੈ। ਅਸੀਂ ਤਾਂ ਸਿਰਫ ਮਾਣਯੋਗ ਅਦਾਲਤ ਤੋਂ ਇਨਸਾਫ ਅਤੇ ਕਾਰਵਾਈ ਦੀ ਮੰਗ ਹੀ ਕਰ ਸਕਦੇ ਹਾਂ, ਜਸ ਲਈ ਜਿੱਥੋਂ ਤੱਕ ਸਿੱਧੂ ਦਾ ਸਵਾਲ ਹੈ ਤਾਂ ਸਿੱਧੂ ਨੇ ਹਮੇਸ਼ਾਂ ਨਸ਼ੇ ਅਤੇ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਖਿਲਾਫ ਮੰਗ ਹੀ ਕੀਤੀ ਹੈ।ਸਿੱਧੂ ਨੇ ਮਜੀਠੀਆ ਅਤੇ ਸੁਖਬੀਰ ਬਾਦਲ ਤੇ ਤੰਜ ਕੱਸਦਿਆਂ ਕਿਹਾ ਕਿ ਮੈਂ ਤਾਂ ਕਦੇ ਇਨ੍ਹਾਂ ਦਾ ਨਾਮ ਵੀ ਨਹੀਂ ਲਿਆ, ਫਿਰ ਇਨ੍ਹਾਂ ਨੂੰ ਕਿਉਂ ਲੱਗਦਾ ਹੈ ਕਿ ਇਨ੍ਹਾਂ ਖਿਲਾਫ ਕੋਈ ਸਾਜਿਸ਼ ਰਚੀ ਜਾ ਰਹੀ ਹੈ।
Comment here