ਸਿਆਸਤਖਬਰਾਂ

ਅਕਾਲੀ ਦਲ ਬਾਦਲ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਦੇਵੇਗਾ ਨੌਕਰੀ

ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਆਜ਼ਾਦ ਕਰਵਾਉਣ ’ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆ ਨੇ ਦਿੱਤੀਆਂ ਹਨ, ਜਿਨ੍ਹਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾਂ ਵਿਸਾਰਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਪੰਜਾਬੀ ਸੂਬਾ ਮੋਰਚਿਆਂ ਦੇ ਯੋਧਿਆਂ ਦੇ ਪਰਿਵਾਰਾਂ ਨੂੰ ਜਿੰਨਾ ਵੀ ਮਾਣ ਸਤਿਕਾਰ ਦਿੱਤਾ ਜਾਵੇ ਉਹ ਥੋੜਾ ਹੈ।
ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਆਜ਼ਾਦੀ ਘੁਲਾਟੀਆਂ ਤੇ ਪੰਜਾਬੀ ਸੂਬਾ ਮੋਰਚਿਆਂ ਦੇ ਯੋਧਿਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਸੁਖਬੀਰ ਬਾਦਲ ਨੇ ਕਿਹਾ ਕਿ ਗੁਰੂ ਨਗਰੀ ’ਚ ਜਿੰਨੇ ਵੀ ਵਿਕਾਸ ਕੰਮ ਹੋਏ ਹਨ ਉਹ ਸਭ ਬਾਦਲ ਸਰਕਾਰ ਵੇਲੇ ਹੀ ਹੋਏ ਹਨ। ਹੁਣ ਵਾਲੀ ਸਰਕਾਰ ਕੋਲੋਂ ਤਾਂ ਸੜਕਾਂ ’ਤੇ ਪੱਚ ਲਗਾਉਣੇ ਵੀ ਔਖੇ ਹੋਏ ਪਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਮੁੜ ਸੇਵਾ ਦਾ ਮੌਕਾ ਦਿੱਤਾ ਤਾਂ ਗੁਰੂ ਨਗਰੀ ਨੂੰ ਸਭ ਤੋਂ ਸੋਹਣਾ ਸ਼ਹਿਰ ਬਣਾਇਆ ਜਾਵੇਗਾ, ਜਿਸ ਨੂੰ ਪੂਰੀਆ ਦੂਨੀਆਂ ’ਚੋਂ ਲੋਕ ਦੇਖਣ ਲਈ ਆਇਆਂ ਕਰਨਗੇ।

Comment here