ਪਟਿਆਲਾ- ਪੰਜਾਬ ਚੋਣਾਂ ਚ ਜੋੜ ਤੋੜ ਦੀ ਸਿਆਸਤ ਪੂਰੀ ਸਰਗਰਮ ਹੈ। ਅੱਜ ਟਕਸਾਲੀ ਅਕਾਲੀ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਨੂੰ ਭੇਜੇ ਅਸਤੀਫੇ ਵਿੱਚ ਸੁਰਜੀਤ ਸਿੰਘ ਕੋਹਲੀ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲੀ ਦਲ ਦੇ ਮੁੱਢਲੇ ਸਿਧਾਂਤਾਂ ਵੱਲ ਪਿੱਠ ਕਰਨ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਅਣਗੌਲਿਆਂ ਕਰਨ ਅਕਾਲੀ ਦਲ ਵੱਲੋਂ ਲੋਕ ਪੱਖੀ ਕਾਰਜਾਂ ਤੇ ਨੀਤੀਆਂ ਵਿਰੁੱਧ ਚੱਲਣ ਪੰਜਾਬ ਅਤੇ ਪਟਿਆਲਾ ਦੇ ਬਹੁਪੱਖੀ ਵਿਕਾਸ ਦੇ ਮੁੱਦਿਆਂ ਨੂੰ ਤਿਲਾਂਜਲੀ ਦੇਣ ਅਤੇ ਇਨ੍ਹਾਂ ਮੁੱਦਿਆਂ ਵੱਲ ਨਕਾਰਾਤਮਕ ਰੁਖ਼ ਅਪਨਾਉਣ ਕਾਰਨ ਉਹ ਸ਼੍ਰੋਮਣੀ ਅਕਾਲੀ ਦਲ ਦੋਸ਼ ਆਪਣੇ ਸਾਥੀਆਂ ਸਮੇਤ ਦਾ ਅਸਤੀਫ਼ਾ ਦੇ ਰਹੇ ਹਨ। ਦੱਸਣਾ ਬਣਦਾ ਹੈ ਕਿ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਸਪੁੱਤਰ ਅਜੀਤਪਾਲ ਸਿੰਘ ਕੋਹਲੀ ਅਕਾਲੀ ਦਲ ਵਲੋਂ ਪਟਿਆਲਾ ਦੇ ਮੇਅਰ ਵੀ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਦੂਸਰੇ ਲੜਕੇ ਗੁਰਜੋਤ ਕੋਹਲੀ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ। ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਭਗਵੰਤ ਮਾਨ ਦੀ ਮਜ਼ਦੂਗੀ ਵਿਚ ਆਪ ਵਿਚ ਸ਼ਾਮਲ ਹੋਏ।
Comment here