ਖਰੜ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 20 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਉਹ ਡੇਰਾ ਸੱਚਾ ਸੌਦਾ ਤੋਂ ਸਮਰਥਨ ਲੈ ਰਹੇ ਹਨ। ਉਨ੍ਹਾਂ ਭਾਜਪਾ ਅਤੇ ਅਕਾਲੀ ਦਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ‘ਬੇਅਦਬੀ ਭਾਈਵਾਲਾਂ’ ਵਿਰੁੱਧ ਡਟ ਕੇ ਖੜ੍ਹੇ ਹਨ ਅਤੇ ਇਨ੍ਹਾਂ ਨੂੰ ਵੋਟਾਂ ਨਾਲ ਸਬਕ ਸਿਖਾਉਣਗੇ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਨੇ ਇਹ ਵੀ ਦੋਸ਼ ਲਾਇਆ ਕਿ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਨੇ ਵੀ ਧੂਰੀ ਵਿੱਚ ਡੇਰੇ ਦਾ ਸਮਰਥਨ ਮੰਗਿਆ ਹੈ। ਚੰਨੀ ਨੇ ਕਿਹਾ, “ਇਨ੍ਹਾਂ ਪਾਰਟੀਆਂ ਦੀ ਇਹ ਸਾਰੀ ਨਿਰਾਸ਼ਾ ਅਤੇ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਕਾਂਗਰਸ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਾ ਰਹੀ ਹੈ।” ਅੱਜ ਕੀਤੇ ਟਵੀਟ ਮੁਤਾਬਕ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਧੂਰੀ ‘ਚ ਡੇਰੇ ਦਾ ਸਮਰਥਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਭਾਜਪਾ ਦੀ ਗੰਢਤੁੱਪ ਸਭ ਦੇ ਸਾਹਮਣੇ ਆ ਚੁੱਕੀ ਹੈ ਪਰ ਪੰਜਾਬ ਦੇ ਲੋਕ ਇਨ੍ਹਾਂ ਖਿਲਾਫ਼ ਡਟ ਕੇ ਖੜ੍ਹੇ ਹਨ।
ਅਕਾਲੀ, ਭਾਜਪਾ ਤੇ ਆਪਕਿਆਂ ਨੂੰ ਡੇਰਾ ਸਿਰਸਾ ਤੋੰ ਸਮਰਥਨ-ਚੰਨੀ

Comment here