ਅੰਮ੍ਰਿਤਸਰ-ਦਰਬਾਰ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਸਥਾਪਨਾ ਦਿਹਾੜਾ ਮਨਾਇਆ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ। ਇਹ ਸਿੱਖਾਂ ਦਾ ਸਿਧਾਂਤ ਹੈ। ਸਿੱਖਾਂ ਦਾ ਸੰਕਲਪ ਹੈ, ਜੋ ਬੜਾ ਉੱਚਾ ਤੇ ਸੁੱਚਾ ਸੰਕਲਪ ਹੈ। ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਨਣ ਦੀ ਲੋੜ ਹੈ। ਜਥੇਦਾਰ ਨੇ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜ਼ਰੂਰ ਪੜ੍ਹਨ, ਬਹੁਤ ਸਾਰੀਆਂ ਪੁਸਤਕਾਂ ਅਕਾਲ ਤਖ਼ਤ ਸਾਹਿਬ ’ਤੇ ਲਿਖੀਆਂ ਗਈਆਂ ਹਨ। ਉਸ ਬਾਰੇ ਜਾਨਣ ਦੀ ਲੋੜ ਹੈ।
ਇਸ ਮੌਕੇ ਸੀਐਮ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਮੀਰੀ-ਪੀਰੀ ਦੇ ਪ੍ਰਤੀਕ, ਸਿੱਖ ਕੌਮ ਦੇ ਸਰਵ-ਉੱਚ ਅਸਥਾਨ, ਜ਼ੁਲਮ iਖ਼ਲਾਫ਼ ਵਿੱਢੀਆਂ ਜੰਗਾਂ ਅਤੇ ਸੰਘਰਸ਼ਾਂ ‘ਚ ਸਮੁੱਚੀ ਕੌਮ ਨੂੰ ਪ੍ਰੇਰਨਾ, ਉਤਸ਼ਾਹ ਅਤੇ ਅਗਵਾਈ ਦੇਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
Comment here