ਸਿਆਸਤਖਬਰਾਂਚਲੰਤ ਮਾਮਲੇ

ਅਜ਼ਾਦੀ ਦੇ ਜਸ਼ਨਾਂ ਮੌਕੇ ਸਿਆਸੀ ਧਿਰਾਂ ਦੀ ਸਰਗਰਮੀ

ਭਾਜਪਾ ਤੇ ਕਾਂਗਰਸ ਦੀਆਂ ਤਿਰੰਗਾ ਯਾਤਰਾਵਾਂ

ਕੈਪਟਨ ਨੇ ਸਿੱਖ ਕੈਦੀਆਂ ਦੀ ਰਿਹਾਈ ਮੰਗੀ

ਚੰਡੀਗੜ-ਦੇਸ਼ ਦੀ ਆਜ਼ਾਦੀ ਦਾ ਅੰਮ੍ਰਿਤਮਈ ਤਿਉਹਾਰ ਮਨਾਉਣ ਦੀ ਲਹਿਰ ਪੰਜਾਬ ਦੇ ਪਿੰਡਾਂ ਚ ਪੁੱਜੀ। ਭਾਰਤ ਛੱਡੋ ਅੰਦੋਲਨ ਦੀ 80ਵੀਂ ਵਰ੍ਹੇਗੰਢ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮਜੀਠਾ ਚ ਆਜ਼ਾਦੀ ਦਾ ਅੰਮ੍ਰਿਤ ਉਤਸਵ ਮਨਾਉਣ ਲਈ ਘਰ-ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਚੁੱਘ ਦੀ ਅਗਵਾਈ ਚ ਹਜ਼ਾਰਾਂ ਮੋਟਰਸਾਈਕਲ ਸਵਾਰਾਂ ਦੀ ਰੈਲੀ ਨੇ ਮਜੀਠਾ ਤੋਂ ਕੱਥੂਨੰਗਲ ਤੱਕ 15 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ। ਇਸ ਮਾਰਚ ਦਾ ਪਿੰਡਾ , ਸ਼ਹਿਰਾ ਚ ਲੋਕਾਂ ਨੇ ਫੁਲ ਵਰਾ ਕੇ ਸਵਾਗਤ ਕੀਤਾ। ਚੁੱਘ ਨੇ ਇਸ ਮੌਕੇ ਹਜ਼ਾਰਾਂ ਦੀ ਗਿਣਤੀ ਚ ਤਿਰੰਗੇ ਝੰਡੇ ਵੰਡੇ ਅਤੇ ਕਿਹਾ ਕਿ 13 ਤੋਂ 15 ਅਗਸਤ ਤੱਕ ਸਮੁੱਚੇ ਮਜੀਠਾ ਦੇ ਹਰ ਘਰਦੁਕਾਨ ਤੇ ਖੇਤ-ਚ ਇਹ ਤਿਰੰਗੇ ਲਗਾਏ ਜਾਣ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਰੋਜ਼ਾ ਤਿਰੰਗਾ ਯਾਤਰਾ’ ਸ਼ੁਰੂ ਕੀਤੀ।  ਤਿਰੰਗਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਵੜਿੰਗ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਿਆ। ਸੂਬੇ ਅਤੇ ਦੇਸ਼ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕਰਨ ਤੋਂ ਬਾਅਦ ਹਜ਼ਾਰਾਂ ਕਾਂਗਰਸੀ ਵਰਕਰਾਂ ਸਮੇਤ ਵੱਖ-ਵੱਖ ਥਾਵਾਂ ਤੇ ਤਿਰੰਗਾ ਝੰਡਾ ਲਹਿਰਾ ਕੇ ਯਾਤਰਾ ਦੀ ਸ਼ੁਰੂਆਤ ਕੀਤੀਇਸ ਉਪਰੰਤ ਉਨ੍ਹਾਂ ਗੁਰਦੁਆਰਾ ਬਾਬਾ ਬਕਾਲਾ ਜੀ ਵਿਖੇ ਮੱਥਾ ਟੇਕਿਆ। ਪੰਜਾਬ ਕਾਂਗਰਸ ਪ੍ਰਧਾਨ ਇਸ ਪੰਜ ਰੋਜ਼ਾ ਤਿਰੰਗਾ ਯਾਤਰਾ ਦੌਰਾਨ 75 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੇ। ਪਾਰਟੀ ਦੇ ਹੋਰ ਆਗੂ ਵੀ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਚ ਇਸੇ ਤਰ੍ਹਾਂ ਦੀਆਂ ਯਾਤਰਾਵਾਂ ਕਰਨਗੇ।

ਸਿੱਖ ਕੈਦੀ ਰਿਹਾਅ ਕਰੋ-ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨਕੈਪਟਨ ਨੇ ਧਿਆਨ ਦਿਵਾਇਆਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ ਤੇ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨਉਹ ਕੱਟੜ ਅਪਰਾਧੀ ਨਹੀਂ ਸਨ, ਸਗੋਂ ਉਹ ਕਾਲੇ ਦੌਰ ਦੌਰਾਨ ਜਜ਼ਬਾਤ ਨਾਲ ਭਰੇ ਹੋਏ ਸਨਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਚੁੱਕਾ ਹੈ। ਉਨ੍ਹਾਂ ਨੇ ਲਗਭਗ ਆਪਣੀ ਜ਼ਿੰਦਗੀ ਨਾਲ ਭੁਗਤਾਨ ਕਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ਜੋ ਕਿ ਉਹ ਕਾਨੂੰਨੀ ਤੌਰ ਤੇ ਵੀ ਹੱਕਦਾਰ ਹਨ, ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਜੇਕਰ ਉ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ

Comment here