ਸਿਆਸਤਖਬਰਾਂਚਲੰਤ ਮਾਮਲੇ

ਅਡਾਨੀ ਨੇ ਰੇਲ ਹਾਦਸਾ ‘ਚ ਅਨਾਥ ਹੋਏ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕੀ

ਨਵੀਂ ਦਿੱਲੀ-ਓਡੀਸ਼ਾ ਰੇਲ ਹਾਦਸੇ ‘ਚ ਕਰੀਬ 288 ਲੋਕਾਂ ਦੀ ਮੌਤ ਹੋਈ ਹੈ ਜਦਕਿ 1000 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਇਸ ਵਿਚਕਾਰ ਦੇਸ਼ ਦੇ ਉਦਯੋਗਪਤੀ ਗੌਤਮ ਅਡਾਨੀ ਨੇ ਵੱਡਾ ਦਲ ਦਿਖਾਉਂਦੇ ਹੋਏ ਰੇਲ ਹਾਦਸੇ ‘ਚ ਆਪਣੇ ਮਾਤਾ-ਪਿਤਾ ਨੂੰ ਗੁਆ ਚੁੱਕੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
ਗੌਤਮ ਅਡਾਨੀ ਨੇ ਕੋਰੋਮੰਡਲ ਰੇਲ ਹਾਦਸੇ ‘ਤੇ ਟਵੀਟ ਕਰਦੇ ਹੋਏ ਲਿਖਿਆ ਕਿ ਓਡੀਸ਼ਾ ਦੀ ਰੇਲ ਦੁਰਘਟਨਾ ਤੋਂ ਅਸੀਂ ਸਾਰੇ ਬੇਹੱਦ ਦੁਖੀ ਹਾਂ। ਅਸੀਂ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਮਾਸੂਮਾਂ ਨੇ ਇਸ ਹਾਦਸੇ ‘ਚ ਆਪਣੇ ਮਾਤਾ-ਪਿਤਾ ਨੂੰ ਗੁਆਇਆ ਹੈ ਉਨ੍ਹਾਂ ਦੀ ਸਕੂਲ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਅਡਾਨੀ ਗਰੁੱਪ ਚੁੱਕੇਗਾ। ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤਾਕਤ ਅਤੇ ਬੱਚਿਆਂ ਨੂੰ ਬਿਹਤਰ ਕੱਲ੍ਹ ਮਿਲੇ ਇਹ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

Comment here