ਅਪਰਾਧਸਿਆਸਤਖਬਰਾਂ

ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪਾਕਿ ਪੁਲਸ ਅਧਿਕਾਰੀ ਮਾਰੇ

ਪੇਸ਼ਾਵਰ-ਪਾਕਿਸਤਾਨ ’ਚ ਪੁਲਸ ’ਤੇ ਹਮਲਿਆਂ ’ਚ ਕਾਫ਼ੀ ਵਾਧਾ ਹੋਇਆ ਹੈ। ਪਾਕਿਸਤਾਨ ਦੇ ਉੱਤਰ-ਪੱਛਮੀ ਖ਼ੈਬਰ-ਪਖਤੂਨਖ਼ਵਾ ਸੂਬੇ ’ਚ ਬੀਤੇ ਦਿਨ ਯਾਨੀ ਸ਼ਨਿਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਪੁਲਸ ਦੇ ਵਾਹਨ ’ਤੇ ਹਮਲਾ ਕਰ ਦਿੱਤਾ। ਹਮਲੇ ’ਚ ਤਿੰਨ ਅਧਿਕਾਰੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੇ ਨੌਸ਼ਹਿਰਾ ਜ਼ਿਲ੍ਹੇ ’ਚ ਬੰਦੂਕਧਾਰੀਆਂ ਨੇ ਇਕ ਪੁਲਸ ਦੇ ਵਾਹਨ ’ਤੇ ਗੋਲੀਬਾਰੀ ਕੀਤੀ, ਜਿਸ ’ਚ ਤਿੰਨ ਪੁਲਸ ਅਧਿਕਾਰੀਆਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਬੰਦੂਕਧਾਰੀਆਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

Comment here