ਅਪਰਾਧਸਿਆਸਤਖਬਰਾਂ

ਅਣਪਛਾਤੇ ਵਿਅਕਤੀ ਨੇ ਪੱਬ ’ਚ ਚਲਾਈਆਂ ਗੋਲੀਆਂ, ਕਈ ਜ਼ਖ਼ਮੀ

ਲੰਡਨ-ਇਥੋਂ ਦੀ ਮਰਸੀਸਾਈਡ ਪੁਲੀਸ ਦੀ ਜਾਣਕਾਰੀ ਮੁਤਾਬਕ ਬ੍ਰਿਟੇਨ ਦੇ ਮਰਸੀਸਾਈਡ ਸੂਬੇ ’ਚ ਕ੍ਰਿਸਮਸ ਦੀ ਰਾਤ ਤੋਂ ਪਹਿਲਾਂ ਸ਼ਨੀਵਾਰ ਨੂੰ ਅਣਪਛਾਤੇ ਵਿਅਕਤੀ ਨੇ ਪੱਬ ਅੰਦਰ ਦਾਖ਼ਲ ਹੋ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ’ਚ ਇਕ ਔਰਤ ਦੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪੁਲਸ ਨੇ ਇਸ ਸਬੰਧੀ ਬਿਆਨ ਦਿੰਦਿਆਂ ਕਿਹਾ ਕਿ ਵਾਲੇਸੀ ’ਚ ਇਕ ਔਰਤ ਦੀ ਮੌਤ ਹੋਣ ਤੋਂ ਬਾਅਦ ਪੁਲਸ ਵੱਲੋਂ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਅੱਧੀ ਰਾਤ ਨੂੰ ਵਾਲੇਸੀ ਪਿੰਡ ’ਚ ਵਾਪਰੀ। ਅਣਪਛਾਤੇ ਵਿਅਕਤੀ ਵੱਲੋਂ ਚਲਾਈਆਂ ਗੋਲੀਆਂ ਦੌਰਾਨ ਇਸ ਨੌਜਵਾਨ ਕੁੜੀ ਦੇ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Comment here