ਸਿਆਸਤਖਬਰਾਂਮਨੋਰੰਜਨ

ਅਦਾਕਾਰਾ ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ

ਟੋਰੰਟੋ-ਅਦਾਕਾਰਾ, ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਦੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਬਾਰੇ ਚਰਚਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਇੱਕ ਨਵਾਂ ਮਾਅਰਕਾ ਮਾਰਿਆ ਹੈ। ਅਦਾਕਾਰਾ ਦੇ ਕੈਨੇਡੀਅਨ ਵਕੀਲ ਬਣਨ ਦੀ ਚਰਚਾ ਹੈ, ਜਿਸ ਬਾਰੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਉਹ ਸਹੁੰ ਚੁੱਕਦੀ ਵੀ ਨਜ਼ਰ ਆ ਰਹੀ ਹੈ। ਇਸਤੋਂ ਪਹਿਲਾਂ ਤੁਸੀ ਉਨ੍ਹਾਂ ਨੂੰ ਐਂਕਰਿੰਗ ਕਰਦੇ ਵੀ ਵੇਖਿਆ ਹੋਵੇਗਾ। ਬਹੁਤ ਘੱਟ ਲੋਕ ਜਾਣਦੇ ਹਨ ਕਿ ਉਨ੍ਹਾਂ ਨੇ ਕਾਨੂੰਨ ਦੀ ਪੜ੍ਹਾਈ ਵੀ ਕੀਤੀ ਹੈ ਅਤੇ ਹੁਣ ਉਨ੍ਹਾਂ ਨੇ ਕੈਨੇਡਾ ਵਿੱਚ ਵਕੀਲ ਦਾ ਲਾਇਸੈਂਸ ਹਾਸਲ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇੱਕ ਸਮਾਗਮ ਦੌਰਾਨ ਵਕੀਲ ਦੀ ਸਹੁੰ ਚੁੱਕੀ। ਦੱਸ ਦੇਈਏ ਕਿ ਕੋਰੋਨਾ ਕਾਲ ਦੌਰਾਨ ਅਦਾਕਾਰਾ ਕੈਨੇਡਾ ਵਿੱਚ ਫਸ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪੜ੍ਹਾਈ ਨੂੰ ਅਪਗ੍ਰੇਡ ਕੀਤਾ ਸੀ ਅਤੇ ਕੈਲਗਰੀ ਤੋਂ ਲਾਅ ਦੀ ਡਿਗਰੀ ਹਾਸਲ ਕੀਤੀ।
ਸਤਿੰਦਰ ਸੱਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੰਤ ਮਾਂਗਟ ਨੇ ਕੈਨੇਡਾ ਵਿੱਚ ਲਾਅ ਦੀ ਡਿਗਰੀ ਹਾਸਲ ਕਰਨ ਲਈ ਪ੍ਰੇਰਿਆ। ਉਪਰੰਤ ਉਸ ਨੇ ਕੈਲਗਰੀ ਤੋਂ ਵਕੀਲ ਗੁਰਪ੍ਰੀਤ ਔਲਖ ਤੋਂ ਵਕੀਲਗੀ ਦੀਆਂ ਬਾਰੀਕੀਆਂ ਸਿੱਖੀਆਂ। ਉਨ੍ਹਾਂ ਦੱਸਿਆ ਕਿ ਪੰਜਾਬੀ ਫਿਲਮ ਇੰਡਸਟਰੀ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਕਲਾਕਾਰ ਬਣਨ ਪਿੱਛੋਂ ਵਕੀਲ ਦੀ ਡਿਗਰੀ ਹਾਸਲ ਕੀਤੀ ਹੋਵੇ, ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਦੱਸ ਦੇਈਏ ਕਿ ਸੱਤੀ ਨੇ ਹੁਣ ਮਾਈ ਐਫਐਮ ਵੱਜੋਂ ਸ਼ੋਅ ਸ਼ੁਰੂ ਕੀਤਾ ਹੋਇਆ ਹੈ।

Comment here