ਸਿਆਸਤਖਬਰਾਂਚਲੰਤ ਮਾਮਲੇ

ਅਦਾਲਤ ਨੇ ਇਮਰਾਨ ਦੀ ਨਿਆਂਇਕ ਹਿਰਾਸਤ 26 ਸਤੰਬਰ ਤੱਕ ਵਧਾਈ

ਇਸਲਾਮਾਬਾਦ-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ 70 ਸਾਲਾ ਚੇਅਰਮੈਨ ‘ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 5 ਅਗਸਤ ਤੋਂ ਜੇਲ੍ਹ ਵਿੱਚ ਹਨ। ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਸਰਕਾਰੀ ਗੁਪਤ ਦਸਤਾਵੇਜ਼ ਲੀਕ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 26 ਸਤੰਬਰ ਤੱਕ ਵਧਾ ਦਿੱਤੀ ਹੈ। ਸਰਕਾਰੀ ਸੀਕਰੇਟਸ ਐਕਟ, 1923 ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਲਈ ਨਵੀਂ ਗਠਿਤ ਵਿਸ਼ੇਸ਼ ਅਦਾਲਤ ਦੇ ਜੱਜ ਅਬੁਲ ਹਸਨਤ ਜ਼ੁਲਕਰਨੈਨ ਨੇ ਅਟਕ ਜੇਲ੍ਹ ਦੇ ਅੰਦਰ ਗੁਪਤ ਦਸਤਾਵੇਜ਼ ਲੀਕ ਮਾਮਲੇ ਦੀ ਸੁਣਵਾਈ ਕੀਤੀ, ਜਿੱਥੇ ਸਾਬਕਾ ਪ੍ਰਧਾਨ ਮੰਤਰੀ ਇਸ ਸਮੇਂ ਬੰਦ ਹਨ।
ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦੀ ਵੀ ਨਿਆਂਇਕ ਹਿਰਾਸਤ 26 ਸੰਤਬਰ ਤੱਕ ਵਧਾ ਦਿੱਤੀ ਹੈ। ਕ੍ਰਿਕਟਰ ਤੋਂ ਰਾਜਨੇਤਾ ਬਣੇ ਖਾਨ ‘ਤੇ ਵਾਸ਼ਿੰਗਟਨ ਸਥਿਤ ਪਾਕਿਸਤਾਨੀ ਦੂਤਘਰ ਤੋਂ ਗੁਪਤ ਡਿਪਲੋਮੈਟਿਕ ਜਾਣਕਾਰੀ ਲੀਕ ਹੋਣ ਦੇ ਮਾਮਲੇ ‘ਚ ਆਫੀਸ਼ੀਅਲ ਸੀਕਰੇਟ ਐਕਟ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਸਲਾਮਾਬਾਦ ਹਾਈ ਕੋਰਟ (ਆਈ.ਐੱਚ.ਸੀ.) ਨੇ 29 ਅਗਸਤ ਨੂੰ ਉਨ੍ਹਾਂ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤੀ ਸੀ, ਪਰ ਉਹ ਅਜੇ ਵੀ ਗੁਪਤ ਦਸਤਾਵੇਜ਼ ਦੇ ਮਾਮਲੇ ਵਿੱਚ ਅਟਕ ਜੇਲ੍ਹ ਵਿੱਚ ਹੈ।

Comment here