ਸਿਆਸਤਖਬਰਾਂਚਲੰਤ ਮਾਮਲੇ

ਅਦਾਲਤ ਵੱਲੋਂ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਭਗੌੜਾ ਕਰਾਰ

ਮੋਹਾਲੀ-ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਨਸ਼ਾ ਤਸਕਰੀ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਉਹ ਕਾਫੀ ਸਮੇਂ ਤੋਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿਚ ਨੌਕਰੀ ਤੋਂ ਬਰਖਾਸਤ ਤੇ ਆਈਪੀਸੀ ਦੀ ਗੰਭੀਰ ਧਾਰਾਵਾਂ ਤਹਿਤ ਦਰਜ ਕੇਸ ਵਿਚ ਨਾਮਜ਼ਦ ਏਆਈਜੀ ਰਾਜਜੀਤ ਸਿੰਘ ਦਾ ਸੁਰਾਗ ਲਗਾਉਣ ਵਿਚ ਐਸਟੀਐਫ ਅਤੇ ਪੰਜਾਬ ਪੁਲਿਸ ਨਾਕਾਮ ਰਹੀ ਹੈ। ਐਸਟੀਐਫ ਨੂੰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਹਨ। 18 ਮਈ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਪਰ ਰਾਜਜੀਤ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ। ਚੇਤੇ ਰਹੇ ਕਿ ਰਾਜਜੀਤ ਖ਼ਿਲਾਫ਼ ਐਸਟੀਐਫ ਤੇ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਕੀਤੇ ਗਏ ਸਨ। ਜਿਸ ਤੋਂ ਬਾਅਦ ਐਸਟੀਐਫ ਵੱਲੋਂ ਮੁਲਜ਼ਮ ਰਾਜਜੀਤ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਜਜੀਤ ਦੇ ਘਰ ਨੂੰ ਤਾਲਾ ਲੱਗਿਆ ਹੋਇਆ ਹੈ।

Comment here