ਖਬਰਾਂਚਲੰਤ ਮਾਮਲੇਮਨੋਰੰਜਨ

ਅਨੰਤ ਅੰਬਾਨੀ ਦੀ ਰਾਧਿਕਾ ਮਰਚੈਂਟ ਦੇ ਨਾਲ ਹੋਈ ਸਗਾਈ

ਮੁੰਬਈ-ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਦੀ ਰਾਧਿਕਾ ਮਰਚੈਂਟ ਦੇ ਨਾਲ ਮੰਗਣੀ ਹੋ ਗਈ ਹੈ। ਅਨੰਤ ਅਤੇ ਰਾਧਿਕਾ ਦੀ ਮੰਗਣੀ ਦੀ ਰਸਮ ਮੁਕੇਸ਼ ਅੰਬਾਨੀ ਦੇ ਮੁੰਬਈ ਸਥਿਤ ਘਰ ਐਂਟੀਲੀਆ ਦੇ ਵਿੱਚ ਹੋਈ ਹੈ। ਅਨੰਤ ਅਤੇ ਰਾਧਿਕਾ ਦੀ ਮੰਗਣੀ ਦੇ ਮੌਕੇ ‘ਤੇ ਐਂਟੀਲੀਆ ਨੂੰ ਬੇਹੱਦ ਖੂਬਸੂਰਤ ਤਰੀਕੇ ਦੇ ਨਾਲ ਸਜਾਇਆ ਗਿਆ ਹੈ।ਇਸ ਦੌਰਾਨ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ ।

Comment here