ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਅਪਰਾਧ ਛੁਪਾਉਣ ਲਈ ਦੋ ਉਮੀਦਵਾਰਾਂ ਖਿਲਾਫ ਮਾਮਲਾ ਦਰਜ

ਚੰਡੀਗੜ੍ਹ– 20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਦੋ ਉਮੀਦਵਾਰਾਂ ਨੂੰ ਭਗੌੜਾ ਕਰਾਰ ਦਿੱਤੇ ਜਾਣ ਦੀ ਜਾਣਕਾਰੀ ਛੁਪਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਹਰਮੀਤ ਸਿੰਘ ਪਠਾਨਮਾਜਰਾ ਉਰਫ਼ ਹਰਮੀਤ ਸਿੰਘ ਢਿੱਲੋਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਹ ਪਠਾਨਮਾਜਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਉਨ੍ਹਾਂ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ ਅਤੇ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਸਨੌਰ ਵਿਖੇ ਜੁਲਕਾਂ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਰਾਜੂ ਨੇ ਦੱਸਿਆ ਕਿ ਬਰਨਾਲਾ ਦੀ ਅਦਾਲਤ ਵੱਲੋਂ 2019 ਵਿੱਚ ਪਠਾਨਮਾਜਰਾ ਨੂੰ ਭਗੌੜਾ ਕਰਾਰ ਦਿੱਤੇ ਜਾਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਸੀ। ਚੋਣ ਅਧਿਕਾਰੀ ਨੇ ਅੱਗੇ ਕਿਹਾ, ਹਾਲਾਂਕਿ, ਨਾਮਜ਼ਦਗੀ ਭਰਦੇ ਸਮੇਂ ਉਸਨੇ ਆਪਣੇ ਹਲਫਨਾਮੇ ਵਿੱਚ ਗਲਤ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਅਤੇ ਸੀਨੀਅਰ ਪੁਲਿਸ ਕਪਤਾਨ ਵੱਲੋਂ ਵੱਖ-ਵੱਖ ਪੜਤਾਲਾਂ ਦੌਰਾਨ ਸ਼ਿਕਾਇਤ ਸਹੀ ਪਾਈ ਗਈ ਅਤੇ ਐਫਆਈਆਰ ਦਰਜ ਕੀਤੀ ਗਈ।ਸੀ.ਈ.ਓ ਨੇ ਦੱਸਿਆ ਕਿ ਇਸੇ ਤਰ੍ਹਾਂ ਮਲੇਰਕੋਟਲਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਮੁਹੰਮਦ ਸ਼ਕੀਲ ਵਿਰੁੱਧ ਵੀ ਮਲੇਰਕੋਟਲਾ ਵਿਖੇ ਆਈਪੀਸੀ ਅਤੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Comment here