ਨੂਰਪੁਰ ਬੇਦੀ-ਗੁਰਦੁਆਰਾ ਬਾਬਾ ਦੀਪ ਸਿੰਘ ਝੱਜ ’ਤੇ ਕਾਬਜ਼ ਇਕ ਬਾਬੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਰੁਮਾਲ ਫੇਰ ਕੇ ਪੱਥਰੀਆਂ ਕੱਢਣ ਦਾ ਮਾਮਲਾ ਭਖ਼ ਗਿਆ ਹੈ। ਇਸ ਵਰਤਾਰੇ ਖ਼ਿਲਾਫ਼ ਸਿੱਖ ਸੰਗਤ ਵਿਚ ਰੋਸ ਵਧ ਗਿਆ ਹੈ। ਇਸ ਮਾਮਲੇ ’ਤੇ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ’ਤੇ ਉਨ੍ਹਾਂ ਪ੍ਰਸ਼ਾਸਨ ਨੂੰ ਅਲਟੀਮੇਟਮ ਵੀ ਦੇ ਦਿੱਤਾ ਹੈ। ਇਸ ਸਬੰਧੀ ਆਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਇਲਾਕੇ ਦੇ ਮੋਹਤਬਰਾਂ ਦਾ ਇਕੱਠ ਗੁਰਦੁਆਰਾ ਸਿੰਘ ਸਭਾ ਪਿੰਡ ਡੂਮੇਵਾਲ ਵਿੱਚ ਹੋਇਆ ਜਿਸ ਵਿਚ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਜਾ ਰਹੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਗਿਆ ਅਤੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 14 ਜੁਲਾਈ ਨੂੰ ਇਸ ਗੁਰਦੁਆਰੇ ਸਾਹਮਣੇ ਰੋਸ ਰੈਲੀ ਕੀਤੀ ਜਾਵੇਗੀ ਅਤੇ ਸ੍ਰੀ ਆਨੰਦਪੁਰ ਸਾਹਿਬ-ਜਲੰਧਰ ਮੁੱਖ ਮਾਰਗ ਜਾਮ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਇਲਾਕੇ ਦੀਆਂ ਸੰਗਤ ਨੇ ਜਥੇਦਾਰ ਕੇਸਗੜ੍ਹ ਸਾਹਿਬ ਨੂੰ ਮਿਲ ਕੇ ਸ਼ਿਕਾਇਤ ਦਿੱਤੀ ਸੀ ਜਿਸ ਤੋਂ ਬਾਅਦ ਜਥੇਦਾਰ ਨੇ ਨੌਂ ਮੈਂਬਰੀ ਕਮੇਟੀ ਬਣਾ ਕੇ ਪੜਤਾਲ ਕਰਵਾਈ ਸੀ ਤੇ ਪਾਖੰਡੀ ਬਾਬੇ ਨੇ ਮੁਆਫੀ ਮੰਗੀ ਸੀ ਤੇ ਅੱਗੇ ਤੋਂ ਗੁਰਦੁਆਰੇ ਵਿਚ ਰਹਿਤ ਮਰਿਆਦਾ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਇਸ ਬਾਬੇ ਨੇ ਮੁੜ ਪਾਖੰਡ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਜਥੇਦਾਰ ਵਲੋਂ ਕਾਰਵਾਈ ਨਾ ਹੋਣ ’ਤੇ ਸੰਗਤ ਨੇ ਨਾਰਾਜ਼ਗੀ ਵੀ ਜ਼ਾਹਰ ਕੀਤੀ ਹੈ। ਭਾਈ ਕੇਹਰ ਸਿੰਘ ਨੇ ਦੱਸਿਆ ਕਿ ਅਜਿਹਾ ਕਦੇ ਵੀ ਨਹੀਂ ਹੋ ਸਕਦਾ ਕਿ ਕਿਸੇ ਵਿਅਕਤੀ ਦੀ ਹੱਥ ਫੇਰ ਕੇ ਪੱਥਰੀ ਕੱਢੀ ਜਾ ਸਕੇ। ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਬਾਬੇ ਖ਼ਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਅਪ੍ਰੇਸ਼ਨ ਬਗੈਰ ਪੱਥਰੀਆਂ ਕੱਢਣ ਵਾਲੇੇ ਪਖੰਡੀ ਸਾਧ ਖ਼ਿਲਾਫ਼ ਰੋਸ

Comment here