ਅਪਰਾਧਸਿਆਸਤਖਬਰਾਂ

ਅਫਗਾਨਿਸਤਾਨ ’ਚ ਨਸ਼ਾ ਵੇਚਦੇ ਦੋ ਤਸਕਰ ਗ੍ਰਿਫ਼ਤਾਰ

ਮਜ਼ਾਰ-ਏ-ਸ਼ਰੀਫ-ਅਫਗਾਨਿਸਤਾਨ ਦੇ ਸੂਬਾਈ ਪੁਲਸ ਦੇ ਬੁਲਾਰੇ ਮੁਹੰਮਦ ਆਸਿਫ਼ ਵਜ਼ੀਰੀ ਨੇ ਦੱਸਿਆ ਕਿ ਬਲਖ ਸੂਬੇ ਵਿਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ 2 ਸਮੱਗਲਰ ਸੋਮਵਰ ਨੂੰ ਬਲਖ ਸੂਬੇ ਦੀ ਰਾਜਧਾਨੀ ਦੇ ਮਜ਼ਾਰ-ਏ-ਸ਼ਰੀਫ ਸ਼ਹਿਰ ਵਿੱਚ ਇੱਕ ਕਲਾਸ਼ਨੀਕੋਵ ਰਾਈਫਲ, 29 ਕਿਲੋ ਅਫੀਮ, 447 ਗ੍ਰਾਮ ਹੈਰੋਇਨ ਅਤੇ ਹੈਰੋਇਨ ਬਣਾਉਣ ਵਾਲੀ ਸਮੱਗਰੀ ਵੇਚਦੇ ਹੋਏ ਦੇਖੇ ਗਏ, ਜਿਨ੍ਹਾਂ ਨੂੰ ਪੁਲਸ ਮੁਲਾਜ਼ਮਾਂ ਨੇ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਦੀ ਕਾਰਵਾਈ ਵਿੱਚ, ਪੁਲਸ ਨੇ ਇੱਕ ਨਸ਼ੀਲੇ ਪਦਾਰਥ ਬਣਾਉਣ ਵਾਲੀ ਲੈਬ ਦਾ ਪਤਾ ਲਗਾ ਕੇ ਉਸ ਨੂੰ ਨਸ਼ਟ ਕਰ ਦਿੱਤਾ ਅਤੇ ਐਤਵਾਰ ਨੂੰ ਪੱਛਮੀ ਘੋਰ ਸੂਬੇ ਵਿੱਚ ਇਸ ਵਪਾਰ ਵਿੱਚ ਸ਼ਾਮਲ ਹੋਣ ਦੇ ਸ਼ੱਕ ਵਿੱਚ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਾਲਿਬਾਨ ਪ੍ਰਸ਼ਾਸਨ ਨੇ ਦੇਸ਼ ਵਿਚ ਅਫੀਮ ਦੀ ਖੇਤੀ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਤੇ ਕਾਰਵਾਈ ਕਰਨ ਲਈ ਵਚਨਬੱਧ ਹੈ।

Comment here