ਕਾਬੁਲ-ਤਾਲਿਬਾਨ ਦੇ ਮੁੱਖ ਬੁਲਾਰੇ ਜਬੀਹੁੱਲਾਹ ਮੁਜਾਹਿਦ ਨੇ ਦੱਸਿਆ ਕੇ ਅਫਗਾਨ ਫੋਰਸਾਂ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਲਸ ਜ਼ਿਲ੍ਹਾ 8 ‘ਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ. ਐੱਸ.) ਦੇ ਇਕ ਟਿਕਾਣੇ ’ਤੇ ਹਮਲਾ ਕੀਤਾ, ਜਿਸ ਵਿੱਚ ਕਈ ਅੱਤਵਾਦੀ ਮਾਰੇ ਗਏ। ਮਰਨ ਵਾਲਿਆਂ ‘ਚ ਕਈ ਵਿਦੇਸ਼ੀ ਅੱਤਵਾਦੀ ਵੀ ਸ਼ਾਮਲ ਹਨ, ਹਾਲਾਂਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ। ਉਨ੍ਹਾਂ ਆਪਣੇ ਟਵਿੱਟਰ ਅਕਾਊਂਟ ’ਤੇ ਕਿਹਾ ਕਿ ਮੁਹਿੰਮ ਵਾਲੀ ਥਾਂ ਰਿਹਾਇਸ਼ੀ ਇਲਾਕੇ ਵਿੱਚ ਹੈ, ਇਸ ਲਈ ਸਥਾਨਕ ਲੋਕਾਂ ਦੀ ਸੁਰੱਖਿਆ ਲਈ ਮੁਹਿੰਮ ਹੌਲੀ-ਹੌਲੀ ਅਤੇ ਸਾਵਧਾਨੀ ਨਾਲ ਚਲਾਈ ਗਈ।
Comment here