ਇਸਲਾਮਾਬਾਦ : ਅਫਗਾਨਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਪਾਕਿਸਤਾਨੀ ਫੌਜ ਲਗਾਤਾਰ ਹਮਲੇ ਦੀ ਮਾਰ ਹੇਠ ਹੈ । ਹੁਣ ਪਾਕਿਸਤਾਨ ਨੂੰ ਤਾਲਿਬਾਨ ਨੂੰ ਪਾਕਿਸਤਾਨ ਵਿਚ ਪਨਾਹ ਦੇਣ ਦੀ ਕੀਮਤ ਚੁਕਾਉਣੀ ਪਈ ਹੈ। ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨੇ ਅਫਗਾਨਿਸਤਾਨ ਦੇ ਪਾਸਿਓਂ ਪਾਕਿਸਤਾਨ ‘ਤੇ ਹਮਲਾ ਕੀਤਾ, ਜਿਸ ‘ਚ ਘੱਟੋ-ਘੱਟ ਪੰਜ ਪਾਕਿਸਤਾਨੀ ਫੌਜੀ ਮਾਰੇ ਗਏ। ਪਾਕਿਸਤਾਨੀ ਫੌਜ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨੀ ਫੌਜ ਨੇ ਇਕ ਬਿਆਨ ‘ਚ ਕਿਹਾ ਕਿ ਅਫਗਾਨਿਸਤਾਨ ‘ਚ ਅੱਤਵਾਦੀਆਂ ਨੇ ਅੰਤਰਰਾਸ਼ਟਰੀ ਸਰਹੱਦ ਦੇ ਪਾਰ ਖੈਬਰ-ਪਖਤੂਨਖਵਾ ਸੂਬੇ ਦੇ ਕੁਰਮ ਜ਼ਿਲੇ ‘ਚ ਪਾਕਿਸਤਾਨੀ ਫੌਜ ‘ਤੇ ਗੋਲੀਬਾਰੀ ਕੀਤੀ। ਇਸ ਘਟਨਾ ਤੋਂ ਬਾਅਦ ਪਾਕਿਸਤਾਨ ਕਾਫੀ ਗੁੱਸੇ ਵਿਚ ਹੈ। ਪਾਕਿਸਤਾਨੀ ਸੈਨਾ ਨੇ ਪਹਿਲੀ ਵਾਰ ਅਫਗਾਨਿਸਤਾਨ ਦੀ ਜ਼ਮੀਨ ਦੀ ਵਰਤੋਂ ਆਪਣੇ ਸੈਨਿਕਾਂ ‘ਤੇ ਹਮਲੇ ਲਈ ਕੀਤੇ ਜਾਣ ਦੀ ਜਨਤਕ ਤੌਰ ‘ਤੇ ਨਿੰਦਾ ਕੀਤੀ ਹੈ। ਪਾਕਿਸਤਾਨੀ ਸੈਨਾ ਨੇ ਤਾਲਿਬਾਨ ਖ਼ਿਲਾਫ਼ ਇਹ ਤਾਜਾ ਬਿਆਨ ਅਜਿਹੇ ਸਮੇਂ ਵਿਚ ਦਿੱਤਾ ਹੈ ਜਦੋਂ ਅਫਗਾਨ ਸਰਹੱਦ ਤੋਂ ਦਾਖਲ ਹੋਏ ਟੀਟੀਪੀ ਅੱਤਵਾਦੀਆਂ ਨੇ ਐਤਵਾਰ ਨੂੰ 5 ਸੈਨਿਕਾਂ ਦਾ ਕਤਲ ਕਰ ਦਿੱਤਾ। ਪਾਕਿਸਤਾਨੀ ਸੈਨਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਅਫਗਾਨਿਸਤਾਨ ਤੋਂ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਕੇ ਆਏ ਅੱਤਵਾਦੀਆਂ ਨੇ ਕੁਰਮ ਜ਼ਿਲ੍ਹੇ ਵਿਚ ਪਾਕਿਸਤਾਨੀ ਸੈਨਿਕਾਂ ‘ਤੇ ਹਮਲਾ ਕਰ ਦਿੱਤਾ। ਪਾਕਿਸਤਾਨੀ ਸੈਨਾ ਨੇ ਦਾਅਵਾ ਕੀਤਾ ਕਿ ਉਸ ਨੇ ਮੂੰਹ ਤੋੜ ਜਵਾਬ ਦਿੱਤਾ, ਜਿਸ ਵਿਚ ਅੱਤਵਾਦੀਆਂ ਨੂੰ ਭਾਰੀ ਨੁਕਸਾਨ ਹੋਇਆ। ਰਿਪੋਰਟ ਅਨੁਸਾਰ ਤਾਲਿਬਾਨ ਦੀ ਅੰਤਰਿਮ ਸਰਕਾਰ ਨੂੰ ਲੈਕੇ ਪਾਕਿਸਤਾਨ ਦਾ ਸਬਰ ਜਵਾਬ ਦੇ ਰਿਹਾ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਸ਼ੀਦ ਨੇ ਇਹਨਾਂ ਹਮਲਿਆਂ ਦੇ ਬਾਅਦ ਕਿਹਾ ਕਿ ਤਾਲਿਬਾਨ ਆਪਣੇ ਵਾਅਦਿਆਂ ਨੂੰ ਪੂਰਾ ਕਰੇ ਅਤੇ ਇਹ ਯਕੀਨੀ ਕਰੇ ਕਿ ਇਸ ਤਰ੍ਹਾਂ ਦੇ ਹਮਲੇ ਦੁਬਾਰਾ ਨਾ ਹੋਣ।
ਅਫਗਾਨਿਸਤਾਨ ਦੇ ਟੀਟੀਪੀ ਦੇ ਹਮਲੇ ‘ਚ 5 ਪਾਕਿ ਫੌਜੀ ਮਾਰੇ ਗਏ

Comment here