ਅਪਰਾਧਖਬਰਾਂਦੁਨੀਆ

ਅਫਗਾਨ ਚੋੰ ਨਿਕਲ ਜਾਓ- ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਅਪੀਲ

ਕਾਬੁਲ-ਤਾਲਿਬਾਨ ਅਮਰੀਕੀ ਫੌਜਾਂ ਦੀ ਵਾਪਸੀ ਅਫਗਾਨਿਸਤਾਨ ‘ਚ ਸੱਤਾ ਹਾਸਲ ਕਰਨ ਲਈ ਲੜ ਰਿਹਾ ਹੈ। ਹਰ ਕੋਈ ਹਿੰਸਾ ਤੋਂ ਪ੍ਰਭਾਵਿਤ ਹੋ ਰਿਹਾ ਹੈ, ਇਸ ਦੌਰਾਨ ਹਾਲਾਤਾਂ ਦੇ ਮੱਦੇਨਜ਼ਰ ਅਮਰੀਕਾ ਨੇ ਅਫਗਾਨਿਸਤਾਨ ‘ਚ ਰਹਿ ਰਹੇ ਅਮਰੀਕੀ ਲੋਕਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਤੁਰੰਤ ਵਾਪਸ ਆਉਣ ਲਈ ਕਿਹਾ ਹੈ। ਉਹਨਾਂ ਨੂੰ ਤੁਰੰਤ ਅਫਗਾਨਿਸਤਾਨ ਛੱਡਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਅਤੇ ਸਟਾਫ ਦੀ ਕਮੀ ਦੇ ਕਾਰਨ ਕਾਬੁਲ ‘ਚ ਅਮਰੀਕੀ ਅੰਬੈਸੀ ਦੁਆਰਾ ਉਨ੍ਹਾਂ ਦੀ ਮਦਦ ਕਰਨ ਦੀ ਸਮਰੱਥਾ ਬਹੁਤ ਹੀ ਘੱਟ ਹੈ। ਕਿਹਾ ਹੈ ਕਿ ਸੁਰੱਖਿਆ ਅਤੇ ਸਟਾਫ ਦੀ ਕਮੀ ਦੇ ਕਾਰਨ ਕਾਬੁਲ ‘ਚ ਅਮਰੀਕੀ ਅੰਬੈਸੀ ਦੁਆਰਾ ਉਨ੍ਹਾਂ ਦੀ ਮਦਦ ਕਰਨ ਦੀ ਸਮਰੱਥਾ ਬਹੁਤ ਹੀ ਘੱਟ ਹੈ। ਅੰਬੈਸੀ ਨੇ ਸ਼ਨੀਵਾਰ ਨੂੰ ਅਮਰੀਕੀਆਂ ਨੂੰ ਵਪਾਰਕ ਉਡਾਣਾਂ ‘ਤੇ ਵਾਪਸੀ ਲਈ ਉਡਾਣ ਭਰਨ ਲਈ ਉਤਸ਼ਾਹਿਤ ਕਰਦਿਆਂ ਇਕ ਸੁਰੱਖਿਆ ਚਿਤਾਵਨੀ ਜਾਰੀ ਕੀਤੀ ਤੇ ਕਿਹਾ ਕਿ ਇਹ ਉਨ੍ਹਾਂ ਨਾਗਰਿਕਾਂ ਨੂੰ ਵਾਪਸੀ ਲਈ ਕਰਜ਼ੇ ਮੁਹੱਈਆ ਕੀਤੇ ਜਾ ਸਕਦੇ ਹਨ ਜੋ ਟਿਕਟਾਂ ਖਰੀਦਣ ਦੇ ਸਮਰੱਥ ਨਹੀਂ ਹਨ। ਅਜਿਹਾ ਅਮਰੀਕੀ ਲੋਕਾਂ ਦੀ ਸੁਰੱਖਿਆ ਵਾਸਤੇ ਕੀਤਾ ਜਾ ਰਿਹਾ ਹੈ।

Comment here