ਕਾਬੁਲ/ ਨਵੀਂ ਦਿੱਲੀ- ਤਾਲਿਬਾਨਾਂ ਵਲੋੰ ਅਫ਼ਗ਼ਾਨਿਸਤਾਨ ਵਿੱਚ ਕਬਜ਼ਾ ਕਰ ਲਏ ਜਾਣ ਮਗਰੋਂ ਓਥੇ ਫਸੇ ਆਪਣੇ ਲੋਕਾਂ ਨੂੰ ਸੁਰੱਖਿਅਤ ਕਢਣ ਲਈ ਭਾਰਤ ਸਰਕਾਰ ਵਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਪੈਦਾ ਹੋਏ ਤਾਜ਼ਾ ਸੰਕਟ ਦਰਮਿਆਨ ਕਾਬੁਲ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਕੈਬਨਿਟ ਸਕੱਤਰ ਦੀ ਅਗਵਾਈ ਵਿੱਚ ਕੌਮੀ ਸੰਕਟ ਪ੍ਰਬੰਧਨ ਕਮੇਟੀ ਦੀ ਮੀਟਿੰਗ ਹੋਈ ਹੈ। ਰਾਜੀਵ ਗਾਬਾ ਦੀ ਪ੍ਰਧਾਨਗੀ ਚ ਹੋ ਰਹੀ ਮੀਟਿੰਗ ਵਿੱਚ ਵਿਦੇਸ਼ ਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹਨ। ਇਹ ਮੀਟਿੰਗ ਅਜਿਹੇ ਮੌਕੇ ਹੋ ਰਹੀ ਹੈ ਜਦੋਂ ਏਅਰ ਇੰਡੀਆ ਨੇ ਦਿੱਲੀ ਤੋਂ ਕਾਬੁਲ ਲਈ ਸਿੱਧੀ ਇਕੋ ਇਕ ਉਡਾਣ ਨੂੰ ਬੰਦ ਕਰ ਦਿੱਤਾ ਹੈ ਤੇ ਅਜੇ ਵੀ ਕਈ ਭਾਰਤੀ ਅਫ਼ਗ਼ਾਨਿਸਤਾਨ ਵਿੱਚ ਮੌਜੂਦ ਹਨ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਫ਼ਗਾਨ ਵਿਚ ਰਹਿਣ ਵਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਣ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਵਿਭਾਗ ਸਾਰੇ ਲੋੜੀਂਦੇ ਪ੍ਰਬੰਧ ਕਰਨਗੇ।
Comment here