ਅਪਰਾਧਖਬਰਾਂਦੁਨੀਆ

ਅਫਰੀਕਾ ‘ਚ ਗੈਰ-ਕਾਨੂੰਨੀ ਦਾਖਲੇ ਦੀ ਕੋਸ਼ਿਸ਼ ‘ਚ 67 ਪਾਕਿਸਤਾਨੀ ਵਾਪਸ ਭੇਜੇ

ਜੋਹਾਨਸਬਰਗ-ਦੇਸ਼ ਦੇ ਗ੍ਰਹਿ ਮੰਤਰੀ ਡਾ: ਆਰੋਨ ਮੋਤਸੋਲੇਦੀ ਨੇ ਜਾਣਕਾਰੀ ਦਿੱਤੀ ਹੈ ਕਿ ਦੱਖਣੀ ਅਫਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 67 ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਮੋੜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਮੀਗ੍ਰੇਸ਼ਨ ਟੈਸਟ ਵਿੱਚ ਫੇਲ ਹੋਣ ਤੋਂ ਬਾਅਦ ਐਤਵਾਰ ਤੜਕੇ ਪਾਕਿਸਤਾਨੀ ਨਾਗਰਿਕਾਂ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਉਹ ਆਪਣੇ ਵੀਜ਼ੇ ਕਾਰਨ ਦੇਸ਼ ਵਿੱਚ ਕਿੰਨਾ ਸਮਾਂ ਰਹਿ ਸਕਦੇ ਹਨ। ਗ੍ਰਹਿ ਮੰਤਰਾਲਾ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਇਨ੍ਹਾਂ ਪਾਕਿਸਤਾਨੀਆਂ ਨੂੰ 13 ਅਗਸਤ ਨੂੰ ਇਮੀਗ੍ਰੇਸ਼ਨ ਟੈਸਟ ਵਿਚ ਅਸਫਲ ਰਹਿਣ ਤੋਂ ਬਾਅਦ ਦੱਖਣੀ ਅਫਰੀਕਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਇਸ ਜਾਂਚ ਦੌਰਾਨ ਉਨ੍ਹਾਂ ਨੂੰ ਪੁੱਛੇ ਗਏ ਸਵਾਲਾਂ ਵਿੱਚ ਇਹ ਵੀ ਸ਼ਾਮਲ ਸੀ ਕਿ ਉਨ੍ਹਾਂ ਜੋ ਵੀਜ਼ਾ ਹੈ, ਉਹ ਕਿੰਨੇ ਸਮੇਂ ਤੱਕ ਦੇਸ਼ ਵਿੱਚ ਰਹਿਣ ਦਾ ਅਧਿਕਾਰ ਦਿੰਦਾ ਹੈ।

Comment here