ਨਵੀਂ ਦਿੱਲੀ-ਅਫਗਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਦੇ ਵਫਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵੱਡੀ ਗਿਣਤੀ ਵਿੱਚ ਅਫਗਾਨ ਹਿੰਦੂ ਅਤੇ ਸਿੱਖ ਭਾਰਤ ਵਿੱਚ ਰਹਿ ਰਹੇ ਹਨ, ਅਤੇ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਅਫਗਾਨਿਸਤਾਨ ਉੱਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉਹਨਾਂ ਵਿੱਚੋਂ ਬਹੁਤਿਆਂ ਨੂੰ ਬਾਹਰ ਕੱਢਿਆ ਹੈ।ਮੋਦੀ ਸਰਕਾਰ ਨੇ ਅਕਸਰ ਅਫਗਾਨਿਸਤਾਨ ਦੀਆਂ ਘੱਟ ਗਿਣਤੀਆਂ ਪ੍ਰਤੀ ਆਪਣੀ ਵਚਨਬੱਧਤਾ ਦਾ ਦਾਅਵਾ ਕੀਤਾ ਹੈ ਜਿਨ੍ਹਾਂ ਨੇ ਧਾਰਮਿਕ ਅੱਤਿਆਚਾਰ ਦਾ ਸਾਹਮਣਾ ਕੀਤਾ ਹੈ, ਖਾਸ ਕਰਕੇ ਤਾਲਿਬਾਨ ਵੱਲੋਂ। ਬੇਸ਼ੱਕ ਇਸ ਮੁਲਾਕਾਤ ਨੂੰ ਚੋਣਾਵੀ ਗਣਿਤ ਨਾਲ ਜੋੜ ਕੇ ਵੇਖਿਆ ਜਾਵੇ ਪਰ ਇਸ ਮੁਲਾਕਾਤ ਨੂੰ ਦੇਸ਼ ਨੂੰ ਇਕ ਸੂਤਰ ’ਚ ਪਿਰੋਣ ਦੀ ਅਨੋਖੀ ਪਹਿਲ ਮੰਨਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਰਿਹਾਇਸ਼ ’ਤੇ ਅਫ਼ਗਾਨਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਯਾਨੀ ਕਿ ਸਿੱਖ ਅਤੇ ਹਿੰਦੂਆਂ ਦੇ ਵਫ਼ਦ ਦੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ।
ਅਫ਼ਗਾਨ ਹਿੰਦੂ-ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Comment here