ਸਿਆਸਤਖਬਰਾਂਚਲੰਤ ਮਾਮਲੇ

ਅਮਰਪਾਲ ਸਿੰਘ ਬੋਨੀ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਅਜਨਾਲਾ-ਵਿਧਾਨ ਸਭਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਜਿਸ ਵਿੱਚ ਲਿਖਿਆ ਹੈ ਕਿ ਉਹ ਆਪਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਬੋਨੀ ਨੇ ਲਿਖਿਆ ਹੈ ਕਿ ਮੈਂ ਅਕਾਲੀ ਦਲ ਦੀ ਮੈਂਬਰਸ਼ਿਪ ਛੱਡਣ ਲਈ ਮਜਬੂਰ ਹਾਂ ਕਿਉਂਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਥਾਪਿਆ ਜਾ ਰਿਹਾ ਹੈ।
ਦਸ ਦਈਏ ਕਿ ਬੋਨੀ ਅਜਨਾਲਾ ਨੇ ਦੂਜੀ ਵਾਰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ 2018 ‘ਚ ਅਸਤੀਫਾ ਦੇ ਦਿੱਤਾ ਸੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਕਈ ਤਰ੍ਹਾਂ ਦੇ ਦੋਸ਼ ਲੱਗੇ ਸਨ। ਬੋਨੀ ਅਜਨਾਲਾ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਏ ਟਕਸਾਲੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬੋਨੀ ਅਜਲਾਣਾ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਅਤੇ 2022 ਵਿਚ ਅਕਾਲੀ ਦਲ ਦੀ ਟਿਕਟ ‘ਤੇ ਪੰਜਵੀਂ ਵਾਰ ਵਿਧਾਨ ਸਭਾ ਚੋਣ ਲੜੇ।

Comment here