ਸਿਆਸਤਖਬਰਾਂਦੁਨੀਆ

ਅਮਰੀਕਾ ’ਚ ‘ਨੋ ਫਾਰਮਰ ਨੋ ਫੂਡ’ ਦਾ ਬੈਨਰ ਲਗਾ ਕੇ ਮੋਦੀ ਦਾ ਵਿਰੋਧ ਕਰੋ—ਟਿਕੈਤ 

ਗਾਜ਼ੀਆਬਾਦ-ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਦਿੱਲੀ ਦੀਆਂ ਸਰਹੱਦਾਂ ’ਤੇ 10 ਮਹੀਨਿਆਂ ਤੋਂ ਬੈਠੇ ਕਿਸਾਨਾਂ ਅੰਦੋਲਨ ਦੇ ਸਮਰਥਨ ਵਿੱਚ ਨਿਊਯਾਰਕ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ 25 ਸਤੰਬਰ ਦੇ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ।
ਉਨ੍ਹਾਂ ਕਿਹਾ,‘‘ਅਸੀਂ ਅਮਰੀਕਾ ’ਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਅਪੀਲ ਕਰਦੇ ਹਨ। ਭਾਰਤ ਦੇ ਪ੍ਰਧਾਨ ਮੰਤਰੀ 25 ਸਤੰਬਰ ਨੂੰ ਨਿਊਯਾਰਕ ’ਚ ਇਕ ਪ੍ਰੋਗਰਾਮ ਲਈ ਉੱਥੇ ਹੋਣਗੇ। ਅਮਰੀਕਾ ’ਚ ਸਾਰੇ ਭਾਰਤੀਆਂ ਨੂੰ ਆਪਣੇ ਵਾਹਨਾਂ ’ਤੇ ‘ਕਿਸਾਨਾਂ’ ਦਾ ਝੰਡਾ ਅਤੇ ‘ਨੋ ਫਾਰਮਰ ਨੋ ਫੂਡ’ ਦਾ ਬੈਨਰ ਲਗਾਉਣਾ ਚਾਹੀਦਾ ਅਤੇ ਕਿਸਾਨਾਂ ਦੇ ਸਮਰਥਨ ’ਚ ਆਪਣਾ ਵਿਰੋਧ ਦਰਜ ਕਰਵਾਉਣਾ ਚਾਹੀਦਾ।’’
ਉਧਰ, ਟਿਕੈਤ ਦੀ ਅਪੀਲ ਨਾਲ ਸੁਰੱਖਿਆ ਏਜੰਸੀਆਂ ਦੀ ਮੁਸ਼ਕਲ ਵਧ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਕਾਫੀ ਰੋਸ ਮੁਜ਼ਾਹਰੇ ਹੋਏ ਹਨ। ਹੁਣ ਟਿਕੈਤ ਦੀ ਅਪੀਲ ਨਾਲ ਮੁੜ ਅਮਰੀਕਾ ਵਿੱਚ ਰਹਿੰਦੇ ਕਿਸਾਨ ਪੱਖੀ ਲੋਕ ਐਕਸ਼ਨ ਕਰ ਸਕਦੇ ਹਨ।
ਟਿਕੈਤ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਮੋਦੀ ਨਾਲ ਮੁਲਾਕਾਤ ਦੌਰਾਨ ਭਾਰਤੀ ਕਿਸਾਨਾਂ ਦੀਆਂ ਚਿੰਤਾਵਾਂ ’ਤੇ ਧਿਆਨ ਦੇਣ ਦੀ ਅਪੀਲ ਵੀ ਕੀਤੀ। ਅਮਰੀਕਾ ਵਿਚਲੇ ਭਾਰਤੀਆਂ ਨੂੰ ਮਦਦ ਦੀ ਅਪੀਲ ਕਰਦਿਆਂ ਟਿਕੈਤ ਨੇ ਦਾਅਵਾ ਕੀਤਾ ਕਿ ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਜਾਨ ਗਈ ਹੈ ਪਰ ਕੇਂਦਰ ਅਜੇ ਵੀ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਲਈ ਤਿਆਰ ਨਹੀਂ।

Comment here