ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਅਮਰੀਕਾ ‘ਚ ਪੰਜਾਬੀ ਗੱਭਰੂ ਦੀ ਸੜਕ ਹਾਦਸੇ ‘ਚ ਮੌਤ

ਚੋਗਾਵਾਂ-ਅਮਰੀਕਾ ਗਏ ਕਸਬਾ ਚੋਗਾਵਾਂ ਦੇ ਇੱਕ ਨੌਜਵਾਨ ਰਸਾਲ ਸਿੰਘ ਪੁੱਤਰ ਬੱਚਿਤਰ ਸਿੰਘ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਮਾਚਾਰ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਰਸਾਲ ਸਿੰਘ ਆਪਣੇ ਮਾਤਾ-ਪਿਤਾ ਦਾ ਇੱਕਲੌਤਾ ਸਹਾਰਾ ਸੀ। ਇਸ ਸਬੰਧੀ ਮ੍ਰਿਤਕ ਰਸਾਲ ਸਿੰਘ ਚਾਚਾ ਸਾਬਕਾ ਸਰਪੰਚ ਜਤਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਰਸਾਲ ਸਿੰਘ ਕੁਝ ਦਿਨ ਪਹਿਲਾ ਹੀ ਅਮਰੀਕਾ ਗਿਆ ਸੀ। ਜਿੱਥੇ ਉਸ ਨਾਲ ਭਿਆਨਕ ਸੜਕ ਹਾਦਸੇ ਵਾਪਰ ਗਿਆ ਅਤੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਇਸ ਮੌਕੇ ਉਸ ਨੂੰ ਅਮਰੀਕਾ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਜਿੱਥੇ ਉਸਦੀ ਮੌਤ ਹੋ ਗਈ।

Comment here