ਜੋਧਾਂ-ਬੀਤੀ 3 ਜਨਵਰੀ ਨੂੰ ਜੋਧਾਂ ਦੇ ਨਜ਼ਦੀਕੀ ਪਿੰਡ ਖੰਡੂਰ ਦੇ ਅਮਰੀਕਾ ਰਹਿੰਦੇ ਗੁਰਮੀਤ ਸਿੰਘ ਦਿਓਲ (36) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਗੁਰਮੀਤ ਸਿੰਘ ਪਿਤਾ ਹਰਜਿੰਦਰ ਸਿੰਘ ਅਤੇ ਮਾਤਾ ਜਸਵੰਤ ਕੌਰ ਵਾਸੀ ਖੰਡੂਰ ਦਾ ਇਕਲੌਤਾ ਪੁੱਤਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਖੰਡੂਰ ਨੇ ਦੱਸਿਆ ਕਿ ਗੁਰਮੀਤ ਸਿੰਘ ਦਿਓਲ ਅਮਰੀਕਾ ਦੇ ਸ਼ਹਿਰ ਫਰਿਜਨੋ ਵਿਖੇ ਟਰੱਕ ਚਲਾ ਕੇ ਆਪਣੀ ਰੋਜ਼ੀ-ਰੋਟੀ ਦਾ ਹੀਲਾ-ਵਸੀਲਾ ਕਰਦਾ ਸੀ। ਉਹ ਪਿਛਲੇ 9 ਸਾਲਾਂ ਤੋਂ ਅਮਰੀਕਾ ਦੇ ਸ਼ਹਿਰ ਫਰਿਜਨੋ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ ਅਤੇ ਆਪਣੇ ਹੀ ਟਰੱਕ ‘ਤੇ ਡਰਾਈਵਰੀ ਦਾ ਕੰਮ ਕਰਦਾ ਸੀ। ਜਦੋਂ ਉਹ ਸ਼ਿਕਾਗੋ ਤੋਂ ਸਲੀਨਾ ਸ਼ਹਿਰ ਦੇ ਨਜ਼ਦੀਕ ਜਾ ਰਿਹਾ ਸੀ ਤਾਂ ਉਸ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਦੌਰਾਨ ਗੁਰਮੀਤ ਸਿੰਘ ਦਿਓਲ ਦੀ ਮੌਤ ਹੋ ਗਈ। ਗੁਰਮੀਤ ਸਿੰਘ ਦਿਓਲ ਦੀ ਮੌਤ ਨਾਲ ਉਸ ਦੇ ਜੱਦੀ ਪਿੰਡ ਖੰਡੂਰ ‘ਚ ਸੋਗ ਦੀ ਲਹਿਰ ਦੌੜ ਗਈ।
Comment here