ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਸ੍ਰੀ ਹਰਗੋਬਿੰਦਪੁਰ-ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਥੋੜ੍ਹਾ ਸਮਾਂ ਪਹਿਲਾਂ ਹੀ ਗਰੀਨ ਕਾਰਡ ਮਿਲਿਆ ਸੀ। ਹਾਰਟ ਅਟੈਕ ਆਉਣ ਨਾਲ ਇਸ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਿਹਾ ਹੈ ਕਿ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਂਦੀ ਜਾਵੇ ਤਾਂ ਜੋ ਆਪਣੇ ਪੁੱਤ ਦਾ ਅੰਤਿਮ ਸੰਸਕਾਰ ਕਰ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਜਿੰਦਰ ਸਿੰਘ, ਉਮਰ 37 ਸਾਲ 2017 ਤੋਂ ਅਮਰੀਕਾ ਦੇ ਇੱਕ ਸਟੋਰ ਉਤੇ ਕੰਮ ਕਰਦਾ ਸੀ ਅਤੇ ਅਮਰੀਕਾ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਉਸ ਨੂੰ ਗਰੀਨ ਕਾਰਡ ਦਿੱਤਾ ਸੀ ਪਰ ਬੀਤੇ ਦਿਨ ਸ਼ਾਮ ਕਰੀਬ ਸਾਢੇ ਛੇ ਵਜੇ ਉਸ ਦੇ ਦੋਸਤ ਗੁਰਵਿੰਦਰ ਸਿੰਘ ਦਾ ਫੋਨ ਆਇਆ ਤੇ ਦੱਸਿਆ ਕਿ ਸੁਖਜਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਸੁਰਿੰਦਰ ਸਿੰਘ ਨੇ ਅੱਗੇ ਦੱਸਿਆ ਹੈ ਕਿ ਸੁਖਜਿੰਦਰ ਸਿੰਘ ਸਟੋਰ ਉਤੇ ਕੰਮ ਕਰਦਾ ਸੀ ਅਤੇ ਬੀਤੇ ਦਿਨ ਉਹ ਗੁਰਵਿੰਦਰ ਸਿੰਘ ਨਾਲ ਉਸ ਦੇ ਟਰਾਲੇ ਉਤੇ ਗਿਆ ਸੀ ਜਿਸ ਦੌਰਾਨ ਉਸ ਨੂੰ ਟਰਾਲੇ ਵਿਚ ਹੀ ਹਾਰਟ ਅਟੈਕ ਆ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ।

Comment here