ਖਬਰਾਂਚਲੰਤ ਮਾਮਲੇਦੁਨੀਆ

ਅਮਰੀਕਾ : ਅੰਡਰ 21 ਹਾਕੀ ਟੀਮ ‘ਚ ਪੰਜਾਬੀ ਗੱਬਰੂ ਦੀ ਸਿਲੈਕਸ਼ਨ

ਨਿਊਯਾਰਕ-ਅਮਰੀਕਾ ਸਥਿਤ ਸੈਕਰਾਮੈਂਟੋ (ਕੈਲੀਫੋਰਨੀਆ) ਤੋਂ ਗਿਆਨੀ ਅਮਰਜੀਤ ਸਿੰਘ ਜੀ ਦੇ ਸਪੁੱਤਰ ਗੁਰਕੀਰਤ ਸਿੰਘ ਦੀ ਅਮਰੀਕਾ ਦੀ ਅੰਡਰ 21 ਹਾਕੀ ਟੀਮ ਵਿੱਚ ਸਿਲੈਕਸ਼ਨ ਹੋ ਗਈ। ਗੁਰਕੀਰਤ ਸਿੰਘ ਅਮਰੀਕਾ ਆਉਣ ਤੋਂ ਪਹਿਲਾਂ ਪੰਜਾਬ ਚੰਡੀਗੜ੍ਹ ਦੀ ਹਾਕੀ ਅਕੈਡਮੀ ਵਿੱਚ ਖੇਡਦਾ ਸੀ। ਬਹੁਤ ਥੋੜ੍ਹੇ ਸਮੇਂ ਵਿੱਚ ਗੁਰਕੀਰਤ ਸਿੰਘ ਨੇ ਆਪਣੀ ਸਖ਼ਤ ਮਿਹਨਤ ਦੇ ਨਾਲ ਪਰਿਵਾਰ ਦੀਆਂ ਅਰਦਾਸਾਂ ਅਤੇ ਸਤਿਗੁਰੂ ਦੀ ਕਿਰਪਾ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਗਿਆਨੀ ਅਮਰਜੀਤ ਸਿੰਘ ਆਪ ਵੀ ਪੰਥ ਪ੍ਰਸਿੱਧ ਕਥਾਵਾਚਕ ਹਨ ਅਤੇ ਹੁਣ ਸੈਕਰਾਮੈਟੋ ਕੈਲੀਫੋਰਨੀਆ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਹੇ ਹਨ।

Comment here