ਵਾਸ਼ਿੰਗਟਨ- ਅਫਗਾਨਿਤਸਾਨ ਵਿੱਚ ਹਾਲਾਤ ਪਲ ਪਲ ਵਿਗੜ ਰਹੇ ਹਨ। ਅਮਰੀਕਾ ਨੇ ਕਾਬੁਲ ਏਅਰਪੋਰਟ ਵੱਲੋਂ ਦਾਗੇ ਪੰਜ ਰਾਕੇਟ ਹਮਲਿਆਂ ਨੂੰ ਅਸਫਲ ਕਰ ਦਿੱਤਾ ਹੈ। ਏਅਰਪੋਰਟ ਵੱਲ ਆਉਂਦੇ ਇਨ੍ਹਾਂ ਰਾਕੇਟਾਂ ਨੂੰ ਅਮਰੀਕੀ ਡਿਫੈਂਸ ਮਿਜ਼ਾਇਲ ਸਿਸਟਮ ਨੇ ਪਹਿਲਾਂ ਹੀ ਨਸ਼ਟ ਕਰ ਦਿੱਤਾ। ਹਾਲਾਂਕਿ ਅਜੇ ਤਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਨ੍ਹਾਂ ਸਾਰੇ ਰਾਕੇਟ ਹਮਲਿਆਂ ਨੂੰ ਅਸਫ਼ਲ ਕਰ ਦਿੱਤਾ ਗਿਆ ਹੈ ਜਾਂ ਨਹੀਂ। ਅਮਰੀਕੀ ਫ਼ੌਜੀ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਸ਼ੁਰੂਆਤੀ ਰਿਪੋਰਟ ਦੇ ਆਧਾਰ ’ਤੇ ਦਿੱਤਾ ਗਿਆ ਬਿਆਨ ਹੈ। ਕੁਝ ਸਮੇਂ ਬਾਅਦ ਇਸ ’ਚ ਬਦਲਾਅ ਵੀ ਸੰਭਵ ਹੈ। ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲਿਵਾਨ ਮੁਤਾਬਕ ਇਸ ਦੀ ਜਾਣਕਾਰੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਵੀ ਦੇ ਦਿੱਤੀ ਗਈ ਹੈ। ਵ੍ਹਾਈਟ ਹਾਊਸ ਤੋਂ ਜਾਰੀ ਇਕ ਬਿਆਨ ’ਚ ਉਨ੍ਹਾਂ ਨੇ ਕਿਹਾ ਹੈ ਕਿ ਏਅਰਪੋਰਟ ਦਾ ਅਪ੍ਰੇਸ਼ਨ ਬਾਦਸਤੂਰ ਜਾਰੀ ਹੈ।
ਤਾਲਿਬਾਨ ਦੇ ਅਫ਼ਗਾਨਿਸਤਾਨ ਉੱਤੇ ਕਬਜ਼ਾ ਕਰਨ ਤੋਂ ਬਾਅਦ, ਅਮਰੀਕਾ ਸਮੇਤ ਬਹੁਤ ਸਾਰੇ ਦੇਸ਼ ਤੇਜ਼ੀ ਨਾਲ ਆਪਣੇ ਨਾਗਰਿਕਾਂ ਨੂੰ ਕੱਢ ਰਹੇ ਹਨ। ਇਹ ਬਚਾਅ ਕਾਰਜ ਆਪਣੇ ਆਖ਼ਰੀ ਪੜਾਅ ‘ਤੇ ਹੈ ਅਤੇ 31 ਅਗਸਤ ਨੂੰ ਅਮਰੀਕਾ ਆਪਣੇ ਸਾਰੇ ਸੈਨਿਕਾਂ ਨੂੰ ਕੱਢ ਕੇ ਕਾਬੁਲ ਹਵਾਈ ਅੱਡੇ ਨੂੰ ਖਾਲੀ ਕਰਵਾ ਦੇਵੇਗਾ। ਇਸ ਤੋਂ ਬਾਅਦ ਵੀ, ਜਿਹੜੇ ਲੋਕ ਉਥੇ ਰਹਿੰਦੇ ਹਨ, ਉਨ੍ਹਾਂ ਲਈ ਬਾਹਰ ਨਿਕਲਣਾ ਬਹੁਤ ਮੁਸ਼ਕਲ ਹੋਵੇਗਾ। ਹਾਲਾਂਕਿ ਅੱਤਵਾਦੀ ਇਸ ਬਚਾਅ ਕਾਰਜ ਵਿਚ ਮੁਸ਼ਕਲ ਪੈਦਾ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇੱਥੇ ਇਕ ਤੋਂ ਬਾਅਦ ਇਕ ਧਮਾਕੇ ਹੋ ਰਹੇ ਹਨ ਅਤੇ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਇਨ੍ਹਾਂ ਧਮਾਕਿਆਂ ਵਿਚ ਅਮਰੀਕੀ ਸੈਨਿਕਾਂ ਦੀ ਵੀ ਮੌਤ ਹੋਈ ਹੈ। ਇਸ ਦੌਰਾਨ, ਏਅਰਫੀਲਡ ਡਿਫੈਂਸ ਸਿਸਟਮ ਨੇ 5 ਰਾਕੇਟ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ।ਅਫ਼ਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ‘ਤੇ ਪੰਜ ਰਾਕੇਟ ਦਾਗੇ ਗਏ, ਪਰ ਹਵਾਈ ਖੇਤਰ ਦੀ ਰੱਖਿਆ ਪ੍ਰਣਾਲੀ ਨੇ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ ਅਤੇ ਜਾਨ-ਮਾਲ ਦੀ ਵੱਡੀ ਤਬਾਹੀ ਨੂੰ ਰੋਕਿਆ। ਅਮਰੀਕੀ ਫ਼ੌਜ ਨੇ ਕਾਬੁਲ ਹਵਾਈ ਅੱਡੇ ਦੇ ਉੱਤਰ-ਪੱਛਮ ਵਿਚ ਇਕ ਆਤਮਘਾਤੀ ਹਮਲਾਵਰ ਨੂੰ ਮਾਰਨ ਲਈ ਰਾਕੇਟ ਹਮਲਾ ਕੀਤਾ। ਇਸ ਹਮਲੇ ਵਿਚ 2 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਇਸ ਦੌਰਾਨ ਤਾਲਿਬਾਨ ਨੇ ਅਮਰੀਕਾ ਅਤੇ ਕਈ ਵੱਡੇ ਯੂਰਪੀ ਦੇਸ਼ਾਂ ਸਮੇਤ 90 ਤੋਂ ਵੱਧ ਦੇਸ਼ਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਨਾਗਰਿਕ ਅਤੇ ਜਿਹੜੇ ਲੋਕ ਤਾਲਿਬਾਨ ਤੋਂ ਬਾਹਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਫ਼ਗਾਨਿਸਤਾਨ ਛੱਡਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ।
Comment here