ਸਿਆਸਤਖਬਰਾਂਚਲੰਤ ਮਾਮਲੇਦੁਨੀਆਪ੍ਰਵਾਸੀ ਮਸਲੇ

ਅਮਰੀਕਾ ਨੇ ਗ੍ਰੀਨ ਕਾਰਡ ਪ੍ਰੋਸੈਸਿੰਗ ਦਾ ਸਮਾਂ ਘਟਾਇਆ

ਵਾਸ਼ਿੰਗਟਨ-ਅਮਰੀਕਾ ਵਿਚ ਪੱਕੇ ਹੋਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਇੱਕ ਕਮਿਸ਼ਨ ਦੀ ਸਿਫ਼ਾਰਿਸ਼ ‘ਤੇ ਇਨ੍ਹੀਂ ਦਿਨੀਂ ਵ੍ਹਾਈਟ ਹਾਊਸ ‘ਚ ਚਰਚਾ ਹੋ ਰਹੀ ਹੈ। ਇਹ ਸਿਫਾਰਸ਼ ਕੀਤੀ ਗਈ ਹੈ ਕਿ ਗ੍ਰੀਨ ਕਾਰਡ ਪ੍ਰੋਸੈਸਿੰਗ ਲਈ ਲੱਗਣ ਵਾਲੇ ਸਮੇਂ ਨੂੰ ਘਟਾ ਕੇ ਛੇ ਮਹੀਨੇ ਕਰ ਦਿੱਤਾ ਜਾਵੇ ਅਤੇ ਸਾਰੀਆਂ ਬਕਾਇਆ ਅਰਜ਼ੀਆਂ ਦਾ ਅਪ੍ਰੈਲ 2023 ਤੱਕ ਨਿਪਟਾਰਾ ਕੀਤਾ ਜਾਵੇ। ਜੇਕਰ ਇਹ ਸਿਫਾਰਿਸ਼ ਲਾਗੂ ਹੋ ਜਾਂਦੀ ਹੈ, ਤਾਂ ਇਸ ਨਾਲ ਹਜ਼ਾਰਾਂ ਪ੍ਰਵਾਸੀ ਪਰਿਵਾਰਾਂ ਨੂੰ ਫਾਇਦਾ ਹੋਵੇਗਾ, ਖਾਸ ਕਰਕੇ ਭਾਰਤ ਅਤੇ ਚੀਨ ਦੇ ਲੋਕਾਂ ਨੂੰ।

Comment here