ਵਾਸ਼ਿੰਗਟਨ-ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਇਕ ਬਿਆਨ ‘ਚ ਦੱਸਿਆ ਕਿ ਅਮਰੀਕਾ ਨੇ ਅਫਗਾਨਿਸਤਾਨ ਵਿਚ ਸ਼ਾਸਨ ਕਰ ਰਹੇ ਤਾਲਿਬਾਨ ਵੱਲੋਂ ਔਰਤਾਂ ‘ਤੇ ਯੂਨੀਵਰਸਿਟੀਆਂ ਵਿਚ ਜਾਣ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਕੰਮ ਕਰਨ ‘ਤੇ ਪਾਬੰਦੀ ਲਗਾਉਣ ਕਾਰਨ ਸੰਗਠਨ ਦੇ ਮੈਂਬਰਾਂ ‘ਤੇ ਨਵੀਆਂ ਵੀਜ਼ਾ ਪਾਬੰਦੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਕਿਹਾ, ‘ਮੈਂ ਅਫਗਾਨਿਸਤਾਨ ‘ਚ ਔਰਤਾਂ ਅਤੇ ਕੁੜੀਆਂ ‘ਤੇ ਜ਼ੁਲਮ ਲਈ ਜ਼ਿੰਮੇਵਾਰ ਤਾਲਿਬਾਨ ਦੇ ਮੌਜੂਦਾ ਅਤੇ ਸਾਬਕਾ ਮੈਂਬਰਾਂ, ਗੈਰ-ਸਰਕਾਰੀ ਸੁਰੱਖਿਆ ਸਮੂਹਾਂ ਦੇ ਮੈਂਬਰਾਂ ਅਤੇ ਹੋਰ ਵਿਅਕਤੀਆਂ ਨੂੰ ਨਵੇਂ ਵੀਜ਼ੇ ਜਾਰੀ ਕਰਨ ‘ਤੇ ਪਾਬੰਦੀ ਲਗਾਉਣ ਲਈ ਅੱਜ ਕਾਰਵਾਈ ਕਰ ਰਿਹਾ ਹਾਂ।’
ਬਲਿੰਕਨ ਨੇ ਕਿਹਾ ਕਿ ਤਾਲਿਬਾਨ ਨੇ ਆਪਣੇ ਦੇਸ਼ ਵਿਚ ਔਰਤਾਂ ਨੂੰ ਯੂਨੀਵਰਸਿਟੀ ਵਿਚ ਜਾਣ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਕੰਮ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਦੇ ਇਸ ਹਿੰਸਕ ਰਵੱਈਏ ਦੇ ਮੱਦੇਨਜ਼ਰ ਉਨ੍ਹਾਂ ਨੂੰ ਨਵਾਂ ਵੀਜ਼ਾ ਦੇਣ ‘ਤੇ ਰੋਕ ਲਗਾ ਦਿੱਤੀ ਗਈ ਹੈ।
ਅਮਰੀਕਾ ਨੇ ਤਾਲਿਬਾਨ ਨੂੰ ਨਵੇਂ ਵੀਜ਼ੇ ਜਾਰੀ ਕਰਨ ‘ਤੇ ਲਗਾਈ ਪਾਬੰਦੀ

Comment here