ਸਿਆਸਤਖਬਰਾਂਦੁਨੀਆ

ਅਮਰੀਕੀ ਵਿੱਤ ਸਕੱਤਰ ਜੈਨੇਟ 11 ਨਵੰਬਰ ਨੂੰ ਭਾਰਤ ਆਉਣਗੇ

ਵਾਸ਼ਿੰਗਟਨ-ਅਮਰੀਕਾ ਤੇ ਭਾਰਤ ਦਾ ਰਿਸ਼ਤੇ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ। ਇਸੇ ਸੰਬੰਧ ਵਿਚ ਅਮਰੀਕੀ ਖਜ਼ਾਨਾ ਸਕੱਤਰ ਜੈਨੇਟ ਯੇਲੇਨ 11 ਨਵੰਬਰ ਨੂੰ ਭਾਰਤ ਦਾ ਦੌਰਾ ਕਰਨਗੇ। ਸ਼ੁੱਕਰਵਾਰ ਨੂੰ ਇੱਥੇ ਇਕ ਅਧਿਕਾਰਤ ਘੋਸ਼ਣਾ ‘ਚ ਕਿਹਾ ਗਿਆ ਹੈ ਕਿ ਉਹ ਆਪਣੀ ਯਾਤਰਾ ਦੌਰਾਨ ‘ਅਮਰੀਕਾ-ਭਾਰਤ ਆਰਥਿਕ ਅਤੇ ਵਿੱਤੀ ਭਾਈਵਾਲੀ’ ਪ੍ਰੋਗਰਾਮ ‘ਚ ਸ਼ਿਰਕਤ ਕਰੇਗੀ। ਉਹ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਦੁਵੱਲੀ ਮੀਟਿੰਗ ਵੀ ਕਰੇਗੀ। ਅਮਰੀਕੀ ਖਜ਼ਾਨਾ ਮੰਤਰਾਲੇ ਨੇ ਕਿਹਾ ਕਿ ਨਵੀਂ ਦਿੱਲੀ ਵਿੱਚ, ਯੇਲੇਨ ਭਾਰਤ ਨਾਲ ਅਮਰੀਕਾ ਦੀ ਭਾਈਵਾਲੀ ਦੇ ਮਹੱਤਵ ਬਾਰੇ ਦੱਸਣਗੇ।

Comment here