ਵਾਸ਼ਿੰਗਟਨ : ਭਾਰਤੀ-ਅਮਰੀਕੀ ਸੰਸਦ ਰਾਜਾ ਕ੍ਰਿਸ਼ਨਾਮੂਰਤੀ ਸਮੇਤ 12 ਤੋਂ ਵੱਧ ਸੰਸਦ ਮੈਂਬਰਾਂ ਨੇ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਵਜੋਂ ਘੋਸ਼ਿਤ ਕਰਨ ਲਈ ਪ੍ਰਤੀਨਿਧੀ ਸਭਾ ਵਿੱਚ ਮਤਾ ਪੇਸ਼ ਕੀਤਾ ਹੈ। ਅਮਰੀਕਾ ਦੇ ਵਿਕਾਸ ਵਿੱਚ ਸਿੱਖ ਭਾਈਚਾਰੇ ਦੇ ਮਹੱਤਵਪੂਰਨ ਯੋਗਦਾਨ ਨੂੰ ਰੇਖਾਂਕਿਤ ਕਰਦੇ ਹੋਏ, ਮਤੇ ਵਿੱਚ ਸਿੱਖ ਭਾਈਚਾਰੇ ਵੱਲੋਂ ਅਮਰੀਕਾ ਦੇ ਨਾਗਰਿਕਾਂ ਨੂੰ ਸਸ਼ਕਤੀਕਰਨ ਅਤੇ ਪ੍ਰੇਰਿਤ ਕਰਨ ਵਿੱਚ ਨਿਭਾਈ ਗਈ ਅਹਿਮ ਭੂਮਿਕਾ ਦੇ ਸਨਮਾਨ ਵਜੋਂ ‘ਰਾਸ਼ਟਰੀ ਸਿੱਖ ਦਿਵਸ’ ਘੋਸ਼ਿਤ ਕਰਨ ਦੀ ਵਕਾਲਤ ਕੀਤੀ ਗਈ ਹੈ। ਸੰਸਦ ਮੈਂਬਰ ਮੈਰੀ ਗੇਲ ਸੈਨਲੋਨ ਸਦਨ ਵਿੱਚ ਪੇਸ਼ ਕੀਤੇ ਗਏ ਪ੍ਰਸਤਾਵ ਦੀ ਪ੍ਰੇਰਕ ਹੈ, ਜਦੋਂ ਕਿ ਕੈਰਨ ਬਾਸ, ਪਾਲ ਟੋਂਕੋ, ਬ੍ਰਾਇਨ ਕੇ. ਫਿਟਜ਼ਪੈਟ੍ਰਿਕ, ਡੈਨੀਅਲ ਮਿਊਜ਼, ਐਰਿਕ ਸਵੈਲਵੇਲ, ਰਾਜਾ ਕ੍ਰਿਸ਼ਨਾਮੂਰਤੀ, ਡੋਨਾਲਡ ਨੌਰਕਰੌਸ, ਐਂਡੀ ਕਿਮ, ਜੌਨ ਗੈਰਮੇਂਡੀ, ਰਿਚਰਡ ਈ. ਨੀਲ, ਬ੍ਰੈਂਡਨ ਐੱਫ. ਬੋਇਲ ਅਤੇ ਡੇਵਿਡ ਜੀ. ਵਲਾਡਾਓ ਸਹਿ-ਪ੍ਰੋਪੋਨੈਂਟ ਹਨ। ਸਿੱਖ ਕਾਕਸ ਕਮੇਟੀ, ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਨੇ ਇਸ ਪ੍ਰਸਤਾਵ ਦਾ ਸਵਾਗਤ ਕੀਤਾ ਹੈ।
ਅਮਰੀਕੀ ਸੰਸਦ ਨੇ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਐਲਾਨਿਆ

Comment here