ਖਬਰਾਂਚਲੰਤ ਮਾਮਲੇਮਨੋਰੰਜਨ

ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਹੋਏ ਹਾਦਸੇ ਦਾ ਸ਼ਿਕਾਰ

ਮੁੰਬਈ-ਬਾਲੀਵੁੱਡ ਬਾਦਸ਼ਾਹ ਅਮਿਤਾਭ ਬੱਚਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਜਾਣ ਕੇ ਦੁੱਖ ਹੋਵੇਗਾ ਕਿ ਅਦਾਕਾਰ ਸ਼ੂਟਿੰਗ ਦੌਰਾਨ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸਦੇ ਚੱਲਦੇ ਅਮਿਤਾਭ ਨੂੰ ਸੱਟ ਵੀ ਲੱਗ ਗਈ ਹੈ। ਇਹ ਜਾਣਕਾਰੀ ਅਦਾਕਾਰ ਵੱਲੋਂ ਆਪਣੇ ਬਲਾਗ ਰਾਹੀਂ ਪ੍ਰਸ਼ੰਸ਼ਕਾਂ ਨਾਲ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਉਨ੍ਹਾਂ ਨਾਲ ਹਾਦਸਾ ਹੋ ਗਿਆ ਸੀ। ਦੱਸ ਦੇਈਏ ਕਿ ਅਮਿਤਾਭ ਹੈਦਰਾਬਾਦ ਵਿੱਚ ਆਪਣੀ ਫਿਲਮ ‘ਪ੍ਰੋਜੈਕਟ ਕੇ’ ਲਈ ਇੱਕ ਐਕਸ਼ਨ ਸੀਨ ਦੀ ਸ਼ੂਟਿੰਗ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਸੱਟ ਲੱਗ ਗਈ ਜਿਸ ਵਿੱਚ ਉਨ੍ਹਾਂ ਦੀਆਂ ਪਸਲੀਆਂ ਨੂੰ ਨੁਕਸਾਨ ਪਹੁੰਚਿਆ।

Comment here