ਸਿਆਸਤਖਬਰਾਂਚਲੰਤ ਮਾਮਲੇ

ਅਮਿਤ ਸ਼ਾਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਪਟਨਾ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਦੇਸ਼ ਅਤੇ ਦੇਸ਼ ਵਾਸੀਆਂ ਦੀ ਤਰੱਕੀ ਲਈ ਪ੍ਰਾਰਥਨਾ ਕੀਤੀ ਇਸ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਮਗਰੋਂ ਉਹ ਗੈਸਟ ਹਾਊਸ ਪਹੁੰਚੇ ਜਿਥੇ ਉਨ੍ਹਾਂ ਨੇ ਸੀਨੀਅਰ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਵਾਲਮਿਕੀ ਨਗਰ ਲੋਕ ਸਭਾ ਹਲਕੇ ਵਿਚ ਰੈਲੀ ਵੀ ਕੀਤੀ। ਅਮਿਤ ਸ਼ਾਹ ਨੇ ਆਪਣੇ ਟਵਿੱਟਰ ਉਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਹਰ ਭਾਰਤੀ ਦੀ ਅਟੁੱਟ ਆਸਥਾ ਦਾ ਕੇਂਦਰ ਹੈ। ਅੱਜ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਇੱਥੇ ਸਮੂਹ ਦੇਸ਼ ਵਾਸੀਆਂ ਦੀ ਭਲਾਈ ਅਤੇ ਦੇਸ਼ ਦੀ ਨਿਰੰਤਰ ਖੁਸ਼ਹਾਲੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

Comment here