ਸ੍ਰੀਨਗਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੋਂ ਦੇ ਰੈਣਵਾੜੀ ਇਲਾਕੇ ਵਿੱਚ ਗੁਰਦੁਆਰਾ ਛੱਤੀ ਪਾਤਸ਼ਾਹੀ ਵਿੱਚ ਮੱਥਾ ਟੇਕਿਆ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਇਕ ਜਨ ਸਭਾ ਨੂੰ ਸੰਬੋਧਿਤ ਕਰਨ ਤੋਂ ਬਾਅਦ ਸ਼ਾਹ ਸ਼੍ਰੀਨਗਰ ਪਰਤੇ ਅਤੇ ਇੱਥੇ ਰਾਜ ਭਵਨ ‘ਚ ਇਕ ਸਮਾਗਮ ‘ਚ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸਮਾਪਤੀ ਤੋਂ ਤੁਰੰਤ ਬਾਅਦ ਸ਼ਾਹ ਨੇ ਸ਼ਹਿਰ ਦੇ ਰਾਣਵਾੜੀ ਵਿਖੇ ਜਾ ਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੁਝ ਆਗੂ ਵੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਸ਼ਰਧਾਲੂਆਂ ਨਾਲ ਗੱਲਬਾਤ ਵੀ ਕੀਤੀ।
Comment here