ਅੰਮ੍ਰਿਤਸਰ- ਬੀਤੇ ਦਿਨ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜੈਂਡਰ ਏਲਿਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਉਨ੍ਹਾਂ ਨੂੰ ਸੂਚਨਾ ਕੇਂਦਰ ਦੇ ਮੁੱਖ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ । ਉਪਰੰਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰੂਹਾਨੀਅਤ ਦਾ ਇਹ ਕੇਂਦਰ ਸੰਸਾਰ ਭਰ ਵਿਚ ਜਾਣੀਆਂ ਜਾਂਦਾ ਹੈ। ਇਥੇ ਪਹੁੰਚ ਕੇ ਮਨ ਨੂੰ ਇਕ ਅਲੌਕਿਕ ਸ਼ਾਂਤੀ ਦਾ ਅਨੁਭਵ ਹੋਇਆ ਹੈ ਅਤੇ ਅਜਿਹੀ ਜਗ੍ਹਾ ਦੁਨੀਆ ਵਿਚ ਹੋਰ ਕੀਤੇ ਵੀ ਵੇਖਣ ਨੂੰ ਨਹੀ ਮਿਲਦੀ। ਸਿਖਾਂ ਦੀ ਸੰਸਾਰ ਭਰ ਵਿਚ ਇਕ ਵੱਖਰੀ ਪਛਾਣ ਹੈ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਰਗਾ ਦੁਨੀਆ ‘ਤੇ ਕੋਈ ਸਥਾਨ ਨਹੀਂ ਹੈ।
Comment here