ਅਪਰਾਧਸਿਆਸਤਖਬਰਾਂ

ਅਲ-ਬਦਰ ਦੇ ਦੋ ਅੱਤਵਾਦੀ ਮੁਕਾਬਲੇ ਚ ਮਾਰੇ ਗਏ

ਨਵੇਂ ਸਾਲ ਦਾ ਇਹ 7ਵਾਂ ਮੁਕਾਬਲਾ ਹੈ

ਕੁਲਗਾਮ-ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਵਲੋਂ ਸਰਹੱਦ ਪਾਰੋਂ ਹੋ ਰਹੀਆਂ ਕੋਝੀਆਂ ਹਰਕਤਾਂ ਦਾ ਮੂੰਹ ਤੋੜ ਜੁਆਬ ਦਿੱਤਾ ਜਾ ਰਿਹਾ ਹੈ। ਨਵੇਂ ਸਾਲ ‘ਤੇ ਕਸ਼ਮੀਰ ‘ਚ ਅੱਤਵਾਦ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਣ ਵਾਲੇ ਜੰਮੂ-ਕਸ਼ਮੀਰ ਦੇ ਸੁਰੱਖਿਆ ਬਲਾਂ ਨੂੰ ਇਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਹੁਸੈਨਪੋਰਾ ਪਿੰਡ ‘ਚ ਬੀਤੀ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਅਲ-ਬਦਰ ਦੇ ਦੋ ਚੋਟੀ ਦੇ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇੰਨਾ ਹੀ ਨਹੀਂ ਮੁਕਾਬਲੇ ਵਾਲੀ ਥਾਂ ਤੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਰਸ਼ੀਦ ਠੋਕਰ ਵਾਸੀ ਹਸਨਪੋਰਾ ਤਬੇਲਾ, ਇਮਾਦ ਮੁਜ਼ੱਫਰ ਵਾਸੀ ਅਰੀਗਾਮ ਵਜੋਂ ਹੋਈ ਹੈ। ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਇਹ ਦੋਵੇਂ ਦਸੰਬਰ 2021 ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸਰਗਰਮ ਸਨ। ਸਾਲ 2022 ਦਾ ਇਹ ਸੱਤਵਾਂ ਮੁਕਾਬਲਾ ਸੀ। ਸੁਰੱਖਿਆ ਕਰਮੀਆਂ ਨੇ ਇਨ੍ਹਾਂ ਦਸ ਦਿਨਾਂ ‘ਚ 13 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਇਨ੍ਹਾਂ ਅੱਤਵਾਦੀਆਂ ‘ਚ 6 ਪਾਕਿਸਤਾਨੀ ਅੱਤਵਾਦੀ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੇ ਇਸ ਨਵੇਂ ਸਾਲ ‘ਤੇ ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਸੰਕਲਪ ਲਿਆ ਹੈ। ਆਪਣੇ ਸੰਕਲਪ ਨੂੰ ਪੂਰਾ ਕਰਨ ਲਈ, ਸੁਰੱਖਿਆ ਬਲਾਂ ਨੇ ਇਸ ਸਾਲ ਪਹਿਲੇ ਦਿਨ ਤੋਂ ਮੁਹਿੰਮ ਸ਼ੁਰੂ ਕੀਤੀ ਹੈ। ਕਸ਼ਮੀਰ ਵਿੱਚ ਹਰ ਰੋਜ਼ ਕਿਤੇ ਨਾ ਕਿਤੇ ਐਨਕਾਊਂਟਰ ਹੋ ਰਿਹਾ ਹੈ।

Comment here