ਲਖਨਊ-ਪਿਛਲੇ ਸਾਲ ਕਿਸਾਨ ਅੰਦੋਲਨ ਦੌਰਾਨ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਹਿੰਸਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਅੱਠ ਵਿਅਕਤੀ ਮਾਰੇ ਗਏ ਸਨ। ਜਾਂਚ ਟੀਮ ਨੇ ਸੀਜੇਐਮ ਅਦਾਲਤ ਵਿੱਚ ਮਾਮਲੇ ਦੀ ਜਾਂਚ ਪੂਰੀ ਕਰਦੇ ਹੋਏ 14 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਕੇਂਦਰੀ ਮੰਤਰੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਮੁਲਜ਼ਮ ਹੈ। ਦੋਸ਼ ਹੈ ਕਿ ਆਸ਼ੀਸ਼ ਮਿਸ਼ਰਾ ਥਾਰ ਕਾਰ ‘ਤੇ ਸਵਾਰ ਸੀ ਜਿਸ ਨੇ ਕਿਸਾਨਾਂ ਨੂੰ ਕੁਚਲ ਕੇ ਮਾਰ ਦਿੱਤਾ। ਅਸ਼ੀਸ਼ ਨੂੰ ਜਮ਼ਾਨਤ ਮਿਲ ਗਈ ਸੀ, ਜਿਸ ਦਾ ਪੀੜਤਾਂ ਨੇ ਵਿਰੋਧ ਕੀਤਾ ਸੀ, ਤੇ ਮਾਮਲਾ ਸੁਪਰੀਮ ਕੋਰਟ ਚ ਗਿਆ ਸੀ, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੇ ਅੱਜ ਐਤਵਾਰ ਨੂੰ ਆਤਮ ਸਮਰਪਣ ਕਰ ਦਿੱਤਾ ਹੈ। ਆਸ਼ੀਸ਼ ਮਿਸ਼ਰਾ ਨੇ ਸੀਜੇਐਮ ਦੀ ਅਦਾਲਤ ਵਿੱਚ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਆਤਮ ਸਮਰਪਣ ਕਰਨ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਦੇ ਸਦਰ ਕੋਤਵਾਲ ਦੀ ਗੱਡੀ ਵਿੱਚ ਬਿਠਾ ਕੇ ਜੇਲ੍ਹ ਲਿਆਂਦਾ ਗਿਆ। ਜਿੱਥੇ ਪਿਛਲੇ ਗੇਟ ਤੋਂ ਜੇਲ੍ਹ ਵਿੱਚ ਦਾਖ਼ਲ ਕੀਤਾ ਗਿਆ। ਦੱਸ ਦਈਏ ਕਿ ਸੁਪਰੀਮ ਕੋਰਟ ਤੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਇਕ ਹਫਤੇ ਦੀ ਛੋਟ ਮਿਲੀ ਹੈ, ਜੋ ਸੋਮਵਾਰ 25 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਦੂਜੇ ਪਾਸੇ ਜ਼ਮਾਨਤ ‘ਤੇ ਰਿਹਾਅ ਹੋਏ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਦੀ ਤਰਫੋਂ ਜ਼ਿਲ੍ਹਾ ਅਦਾਲਤ ‘ਚ ਡਿਸਚਾਰਜ ਅਰਜ਼ੀ ਦਿੱਤੀ ਗਈ ਸੀ। ਕਿਹਾ ਗਿਆ ਸੀ ਕਿ ਮੁਕੱਦਮਾ ਚਲਾਉਣ ਯੋਗ ਕੋਈ ਸਬੂਤ ਨਹੀਂ ਹੈ।

Comment here