ਨਵੀਂ ਦਿੱਲੀ: ਮੇਰਠ ‘ਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਦਿੱਲੀ ਪਰਤ ਰਹੇ ਅਸਦੁਦੀਨ ਓਵੈਸੀ ‘ਤੇ ਦਿੱਲੀ ਬਾਰਡਰ ਨਜ਼ਦੀਕ ਹਮਲਾ ਹੋਇਆ ਹੈ। ਓਵੈਸੀ ਨੇ ਦੱਸਿਆ ਕਿ ਉਹ ਜਦ ਮੇਰਠ ਤੋਂ ਦਿੱਲੀ ਆ ਰਹੇ ਸਨ ਦਿੱਲੀ ਬਾਰਡਰ ਤੇ ਕਰੀਬ ਤਿੰਨ ਤੋਂ ਚਾਰ ਵਿਅਕਤੀਆਂ ਨੇ ਉਸ ਦੀ ਕਾਰ ‘ਤੇ ਤਿੰਨ ਤੋਂ ਚਾਰ ਗੋਲੀਆਂ ਚਲਾ ਦਿੱਤੀਆਂ। ਉਸ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਵਿੱਚ ਉਸ ਦੀ ਕਾਰ ਪੰਕਚਰ ਹੋ ਗਈ ਹੈ, ਜਿਸ ਤੋਂ ਬਾਅਦ ਉਹ ਕਿਸੇ ਹੋਰ ਕਾਰ ਵਿੱਚ ਦਿੱਲੀ ਲਈ ਰਵਾਨਾ ਹੋ ਗਏ।
ਹਮਲੇ ਤੋਂ ਬਾਅਦ ਓਵੈਸੀ ਨੂੰ ਕੇਂਦਰ ਵੱਲੋਂ ਜ਼ੈੱਡ ਸੁਰੱਖਿਆ
ਅਸਦੁਦੀਨ ਓਵੈਸੀ ਤੇ ਦੋ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਓਵੈਸੀ ਦੀ ਕਾਰ ‘ਤੇ ਪੰਜ ਰਾਉਂਡ ਫਾਇਰ ਕੀਤੇ। ਜਿਸ ਵਿੱਚ ਕਿਸੇ ਨੂੰ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਮਲੇ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਓਵੈਸੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਸੀਆਰਪੀਐਫ ਕਮਾਂਡੋਜ਼ ਓਵੈਸੀ ਦੀ ਸੁਰੱਖਿਆ ਲਈ 24 ਘੰਟੇ ਸੀਆਰਪੀਐੱਫ ਤਾਇਨਾਤ ਰਹਿਣਗੇ। ਇਸ ਮਾਮਲੇ ਵਿੱਚ ਯੂਪੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਯੂਪੀ ਦੇ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਵਿਸਤ੍ਰਿਤ ਪੁੱਛਗਿੱਛ ਅਤੇ ਸੀਸੀਟੀਵੀ ਫੁਟੇਜ ਤੋਂ ਘਟਨਾ ਵਿੱਚ ਦੋ ਵਿਅਕਤੀਆਂ ਦਾ ਹੱਥ ਹੋਣ ਦਾ ਪਤਾ ਲਗਾ ਹੈ। ਦੋਵਾਂ ਵਿਅਕਤੀਆਂ ਨੂੰ ਪੁਲੀਸ ਨੇ ਕੁਝ ਘੰਟਿਆਂ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਵਰਤਿਆ ਗਿਆ ਹਥਿਆਰ ਅਤੇ ਇੱਕ ਕਾਰ ਬਰਾਮਦ ਕਰ ਲਈ ਗਈ ਹੈ।
Comment here