ਨਵੀਂ ਦਿੱਲੀ-ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਬਾਰੇ ਜੀ-20 ਸੰਮੇਲਨ ਨੂੰ ਆਨਲਾਈਨ ਸੰਬੋਧਨ ਕਰਦਿਆਂ ਕਿਹਾ ਕਿ ਕੌਮਾਂਤਰੀ ਭਾਈਚਾਰਾ ਇਸ ਗੱਲ ਨੂੰ ਯਕੀਨੀ ਬਣਾਏ ਕਿ ਅਫ਼ਗਾਨਿਸਤਾਨ ਦੀ ਧਰਤੀ ਕੱਟੜਤਾ ਅਤੇ ਅੱਤਵਾਦ ਦਾ ਸਰੋਤ ਨਾ ਬਣੇ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਲੋਕ ਭੁੱਖ ਅਤੇ ਕੁਪੋਸ਼ਣ ਨਾਲ ਜੂਝ ਰਹੇ ਹਨ ਤੇ ਅਫਗਾਨਿਸਤਾਨ ਦੇ ਇਸ ਸੰਕਟ ਤੋਂ ਭਾਰਤ ਵਾਸੀ ਵੀ ਚਿੰਤਤ ਹਨ। ਉਨ੍ਹਾਂ ਨੇ ਮੌਜੂਦਾ ਸਮੇਂ ਤਾਲਿਬਾਨ ਦੇ ਕਬਜ਼ੇ ਹੇਠ ਆਏ ਅਫ਼ਗਾਨਿਸਤਾਨ ਵਿੱਚ ਸਾਬਕਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਤੇ ਮਹਿਲਾ ਸ਼ਕਤੀਕਰਨ ਖੇਤਰਾਂ ਵਿੱਚ ਕੀਤੇ ਗਏ ਸੁਧਾਰਾਂ ਨੂੰ ਸੁਰੱਖਿਅਤ ਰੱਖਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।
Comment here