ਸਿਆਸਤਖਬਰਾਂਦੁਨੀਆ

ਅਫ਼ਗਾਨਿਸਤਾਨ ਦੇ ਰਾਜਦੂਤ ਨੇ ਸੰਯੁਕਤ ਰਾਸ਼ਟਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸੰਯੁਕਤ ਰਾਸ਼ਟਰ-ਸੰਯੁਕਤ ਰਾਸ਼ਟਰ ਦੇ ਬੁਲਾਰੇ ਫਰਹਾਨ ਹੱਕ ਨੇ ਕਿਹਾ ਕਿ ਅਫ਼ਗਾਨਿਸਤਾਨ ਦੀ ਸਾਬਕਾ ਸਰਕਾਰ ਦੇ ਰਾਜਦੂਤ ਗੁਲਾਮ ਇਸਾਕਜ਼ਈ ਨੇ ਮੌਜੂਦਾ ਤਾਲਿਬਾਨੀ ਸ਼ਾਸਕਾਂ ਵੱਲੋਂ ਉਨ੍ਹਾਂ ਦੀ ਥਾਂ ਆਪਣੇ ਰਾਜਦੂਤ ਨੂੰ ਨਿਯੁਕਤ ਕਰਨ ਦੀਆਂ ਕੋਸ਼ਿਸ਼ਾਂ ਦਰਮਿਆਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੰਯੁਕਤ ਰਾਸ਼ਟਰ ਵਿਚ ਅਫ਼ਗਾਨਿਸਤਾਨ ਦੇ ਮਿਸ਼ਨ ਨੇ ਟਵੀਟ ਕੀਤਾ ਕਿ ਨਾਸਿਰ ਫੈਕ ਅਸਥਾਈ ਰਾਜਦੂਤ ਦੇ ਤੌਰ ’ਤੇ ਜ਼ਿੰਮੇਦਾਰੀ ਨਿਭਾਉਣਗੇ। ਮਿਸ਼ਨ ਨੇ ਕਿਹਾ ਕਿ ਉਹ ‘ਸੰਯੁਕਤ ਰਾਸ਼ਟਰ ਵਿਚ ਆਪਣੇ ਲੋਕਾਂ ਦੀਆਂ ਚਿੰਤਾਵਾਂ ਅਤੇ ਜਾਇਜ਼ ਮੰਗਾਂ ਨੂੰ ਉਠਾਉਣਾ ਜਾਰੀ ਰੱਖੇਗਾ।’
ਤਾਲਿਬਾਨ ਨੇਤਾ ਲੰਬੇ ਸਮੇਂ ਤੋਂ ਆਪਣੇ ਪ੍ਰਤੀਨਿਧੀ ਮੁਹੰਮਦ ਸੁਹੇਲ ਸ਼ਾਹੀਨ ਨੂੰ ਇਸ ਅਹੁਦੇ ’ਤੇ ਨਿਯੁਕਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਸੰਯੁਕਤ ਰਾਸ਼ਟਰ ਵਿਚ ਡਿਪਲੋਮੈਟ ਰਹੇ ਇਸਾਕਜ਼ਈ ਨੂੰ ਜੂਨ ਵਿਚ ਰਾਸ਼ਟਰਪਤੀ ਅਸ਼ਰਫ਼ ਗਨੀ ਵੱਲੋਂ ਨਿਯੁਕਤ ਕੀਤਾ ਗਿਆ ਸੀ, ਜਿਸ ਦੀ ਸਰਕਾਰ ਨੂੰ ਤਾਲਿਬਾਨ ਵੱਲੋਂ 15 ਅਗਸਤ ਨੂੰ ਅਮਰੀਕੀ ਅਤੇ ਨਾਟੋ ਸੈਨਿਕਾਂ ਦੀ ਅਚਾਨਕ ਵਾਪਸੀ ਦੇ ਦੌਰਾਨ ਹਟਾ ਦਿੱਤਾ ਗਿਆ ਸੀ। ਤਾਲਿਬਾਨ ਨੇ ਇਸ ਅਹੁਦੇ ’ਤੇ ਬਣੇ ਰਹਿਣ ਲਈ ਇਸਾਕਜ਼ਈ ਦੀ ਸਾਖ ਨੂੰ ਚੁਣੌਤੀ ਦਿੱਤੀ ਸੀ। ਸੰਯੁਕਤ ਰਾਸ਼ਟਰ ਮਹਾਸਭਾ ਵੱਲੋਂ ਇਸ ਸਬੰਧ ਵਿਚ ਕੋਈ ਕਦਮ ਨਾ ਚੁੱਕੇ ਜਾਣ ਨਾਲ ਇਸਾਕਜ਼ਈ ਅਹੁਦੇ ’ਤੇ ਬਣੇ ਹੋਏ ਸਨ। ਇਸਾਕਜ਼ਈ ਨੇ ਅਜੇ ਤੱਕ ਇਸ ’ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

Comment here