ਸਿਆਸਤਖਬਰਾਂਦੁਨੀਆ

ਅਫ਼ਗਾਨ ’ਚ ਭਾਰਤੀ ਕਣਕ ਤੇ ਦਵਾਈਆਂ ਪਹੁੰਚਾਉਣ ਦੇ ਤਰੀਕਿਆਂ ਤੋਂ ਪਾਕਿ ਔਖਾ

ਇਸਲਾਮਾਬਾਦ-ਪਾਕਿਸਤਾਨ ਨੇ ਕਿਹਾ ਕਿ ਭਾਰਤ ਤੋਂ ਆ ਰਹੀ 50,000 ਟਨ ਕਣਕ ਅਤੇ ਦਵਾਈਆਂ ਦੀ ਖੇਪ ਵਾਹਗਾ ਸਰਹੱਦ ਤੋਂ ਅਫ਼ਗਾਨਿਤਸਾਨ ਤੱਕ ਪਾਕਿਸਤਾਨੀ ਟਰੱਕਾਂ ਜ਼ਰੀਏ ਪਹੁੰਚਾਈ ਜਾਏ, ਜਦੋਂ ਕਿ ਭਾਰਤ ਨੇ ਆਪਣੀ ਟਰਾਂਸਪੋਰਟ ਦੀ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ। ਪਾਕਿਸਤਾਨ ਦੇ ਰਸਤਿਓਂ ਅਫ਼ਗਾਨਿਸਤਾਨ ਵਿਚ ਭਾਰਤੀ ਕਣਕ ਅਤੇ ਦਵਾਈਆਂ ਪਹੁੰਚਾਉਣ ਦੇ ਤੌਰ-ਤਰੀਕਿਆਂ ਨੂੰ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ, ਕਿਉਂਕਿ ਇਸਲਾਮਾਬਾਦ ਨੇ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨ ਲਈ ਕੁੱਝ ਸ਼ਰਤਾਂ ਰੱਖੀਆਂ ਹਨ।
ਸੂਤਰਾਂ ਨੇ ਕਿਹਾ ਕਿ ਭਾਰਤ ਇਹ ਯਕੀਨੀ ਕਰਨਾ ਚਾਹੁੰਦਾ ਹੈ ਕਿ ਉਸ ਵੱਲੋਂ ਭੇਜੀ ਜਾਣ ਵਾਲੀ ਮਦਦ ਸਿੱਧੇ ਤੌਰ ’ਤੇ ਲਾਭਪਾਤਰੀਆਂ ਤੱਕ ਪਹੁੰਚੇ ਅਤੇ ਇਕ ਭਰੋਸੇਯੋਗ ਅੰਤਰਰਾਸ਼ਟਰੀ ਏਜੰਸੀ ਜ਼ਰੀਏ ਰਾਹਤ ਸਮੱਗਰੀ ਦੀ ਵੰਡ ਕੀਤੀ ਜਾਏ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਆਵਾਜਾਈ ਦੀ ਸਹੂਲਤ ਦੇਣ ਦੀ ਇਜਾਜ਼ਤ ਦੇਣ ਲਈ ਕਈ ਸ਼ਰਤਾਂ ਰੱਖੀਆਂ ਹਨ। ਇਹ ਪਤਾ ਲੱਗਾ ਹੈ ਕਿ ਰਾਹਤ ਸਮੱਗਰੀ ਦੀ ਢੋਆ-ਢੁਆਈ ਉਨ੍ਹਾਂ ਕਈ ਮੁੱਦਿਆਂ ਵਿਚੋਂ ਇਕ ਹੈ, ਜਿਸ ਦਾ ਦੋਵੇਂ ਪੱਖ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

Comment here