ਸਿਆਸਤਖਬਰਾਂਚਲੰਤ ਮਾਮਲੇ

ਅੰਤਰਰਾਸ਼ਟਰੀ ਮਹਿਲਾ ਪਹਿਲਵਾਨ ਦੀ ਅਸ਼ਲੀਲ ਫੋਟੋ-ਵੀਡੀਓ ਵਾਇਰਲ

ਜੀਂਦ-ਹਰਿਆਣਾ ਦੇ ਜੀਂਦ ਵਿੱਚ ਇੱਕ ਅੰਤਰਰਾਸ਼ਟਰੀ ਮਹਿਲਾ ਪਹਿਲਵਾਨ ਦੀ ਅਸ਼ਲੀਲ ਫੋਟੋ ਅਤੇ ਵੀਡੀਓ ਵਾਇਰਲ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਵਾਇਰਲ ਵੀਡੀਓ ਵਿੱਚ ਮਹਿਲਾ ਪਹਿਲਵਾਨ ਪੁਰਸ਼ ਪਹਿਲਵਾਨ ਨਾਲ ਇਤਰਾਜ਼ਯੋਗ ਸਥਿਤੀ ‘ਚ ਨਜ਼ਰ ਆ ਰਹੀ ਹੈ। ਵਾਇਰਲ ਵੀਡੀਓ ਬਾਰੇ ਜਦੋਂ ਮਹਿਲਾ ਪਹਿਲਵਾਨ ਦੇ ਪਿਤਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ। ਮਹਿਲਾ ਪਹਿਲਵਾਨ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਮਹਿਲਾ ਪਹਿਲਵਾਨ ਦੇ ਪਿਤਾ ਦਾ ਇਲਜ਼ਾਮ ਹੈ ਕਿ ਵਾਇਰਲ ਵੀਡੀਓ ਵਿੱਚ ਮੁਲਜ਼ਮਾਂ ਨੇ ਇੱਕ ਅੰਤਰਰਾਸ਼ਟਰੀ ਮਹਿਲਾ ਪਹਿਲਵਾਨ ਦੀ ਇੱਕ ਹੋਰ ਪੁਰਸ਼ ਪਹਿਲਵਾਨ ਨਾਲ ਫੋਟੋ ਵੀਡੀਓ ਵਾਇਰਲ ਕੀਤੀ ਹੈ। ਉਸ ਨੇ ਕਿਹਾ ਕਿ ਕਿਸੇ ਨੇ ਉਸ ਦੀ ਬੇਟੀ ਦੀ ਫੋਟੋ ਖਿੱਚ ਕੇ ਉਸ ਨੂੰ ਅਸ਼ਲੀਲ ਫੋਟੋ ਅਤੇ ਵੀਡੀਓ ਤੇ ਲਗਾ ਦਿੱਤਾ ਅਤੇ ਇਸ ਤੋਂ ਬਾਅਦ ਅਸ਼ਲੀਲ ਫੋਟੋ ਅਤੇ ਵੀਡੀਓ ਵਾਇਰਲ ਕਰ ਦਿੱਤੀ। ਮਾਮਲਾ ਅੰਤਰਰਾਸ਼ਟਰੀ ਮਹਿਲਾ ਪਹਿਲਵਾਨ ਨਾਲ ਸਬੰਧਤ ਹੋਣ ਕਾਰਨ ਥਾਣਾ ਸਦਰ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਸਾਈਬਰ ਪੁਲਸ ਦੀ ਟੀਮ ਉਨ੍ਹਾਂ ਸੋਸ਼ਲ ਮੀਡੀਆ ਅਕਾਊਂਟ ਦੀ ਜਾਂਚ ‘ਚ ਲੱਗੀ ਹੋਈ ਹੈ, ਜਿੱਥੋਂ ਫੋਟੋ-ਵੀਡੀਓ ਸਾਂਝੀ ਕੀਤੀ ਗਈ ਹੈ।

Comment here