ਬਰਨਾਲਾ-ਪੰਜਾਬ ਸਰਕਾਰ ਵਲੋਂ ਕਿਸਾਨ ਅੰਦੋਲਨ ਚ ਜਾਨ ਗਵਾ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਚਾਰਾਜੋਈ ਆਰੰਭੀ ਗਈ ਹੈ, ਵਿੱਤੀ ਮੁਆਵਜ਼ਾ ਵੀ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਕਸਬਾ ਧਨੌਲਾ ਦੇ ਇੱਕ ਕਿਸਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ। ਉਹ ਮੋਰਚੇ ਵਿਚ ਲਗਾਤਾਰ ਅੱਠ ਮਹੀਨੇ ਤੋਂ ਦੁੱਧ ਦੀ ਸੇਵਾ ਕਰਦਾ ਰਿਹਾ ਸੀ। ਬੀਕੇਯੂ ਉਗਰਾਹਾਂ ਵੱਲੋਂ ਉਸ ਨੂੰ ਸ਼ਹੀਦ ਕਰਾਰ ਦਿੱਤਾ ਗਿਆ ਤੇ ਮੁਆਵਜ਼ੇ ਦੀ ਮੰਗ ਕੀਤੀ ਗਈ। ਪ੍ਰਸ਼ਾਸਨ ਵੱਲੋਂ ਮੁਆਵਜ਼ੇ ਸਬੰਧੀ ਆਨਾਕਾਨੀ ਕੀਤੇ ਜਾਣ ਦੇ ਰੋਸ ਵਜੋਂ ਉਗਰਾਹਾਂ ਧਿਰ ਵੱਲੋਂ ਡੀਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ। ਜਥੇਬੰਦੀ ਨੇ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ, ਪੂਰਨ ਕਰਜ਼ਾ ਮੁਆਫੀ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੀ ਮੰਗ ਕੀਤੀ ਹੈ।
ਅੰਦੋਲਨ ਚ ਜਾਨ ਗਵਾ ਗਏ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ੇ ਲਈ ਧਰਨਾ

Comment here