ਸਿਆਸਤਖਬਰਾਂ

ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ

ਚੰਡੀਗੜ- ਪੰਜਾਬ ਸਰਕਾਰ ਕਿਸਾਨ ਅੰਦੋਲਨ ਦੌਰਾਨ ਦਮ ਤੋੜਣ ਵਾਲੇ 220 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਵੇਗੀ, ਇਸ ਬਾਰੇ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਬੁਲਾਰੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਦੀ ਮੌਤ ਹਰਿਆਣਾ ਅਤੇ ਦਿੱਲੀ ਦੀ ਧਰਤੀ ਤੇ ਹੋਈ ਪਰ ਦਿੱਲੀ ਤੇ ਹਰਿਆਣਾ ਸਰਕਾਰਾਂ ਨੇ ਪੀੜਤ ਪਰਿਵਾਰਾਂ ਦੀ ਕੋਈ ਬਾਂਹ ਨਹੀਂ ਫੜੀ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਨਾਲ ਖੜੇ ਹਨ। ਇਸ ਵਾਸਤੇ ਸਾਰੇ ਜ਼ਿਲਿਆਂ ਦੇ ਡੀ ਸੀਜ਼ ਨੂੰ ਸਰਕਾਰ ਨੇ ਦਸਤਾਵੇਜ਼  ਇਕੱਠੇ ਕਰਨ ਲਈ ਨਿਰਦੇਸ਼ ਦਿੱਤਾ ਹੈ।

Comment here