ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆਪ੍ਰਵਾਸੀ ਮਸਲੇ

ਅੰਮ੍ਰਿਤਧਾਰੀ ਨੌਜਵਾਨ ਨੂੰ ਹੱਥਕੜੀ ਲਾਉਣ ’ਤੇ ਸਿੱਖਾਂ ’ਚ ਰੋਸ

ਕੈਲੀਫੋਰਨੀਆ-ਇੱਥੇ ਇਕ ਸਿੱਖ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਸਿੱਖ ਨੌਜਵਾਨ ਨੂੰ ਪੁਲਸ ਮੁਲਾਜ਼ਮ ਨੇ ਸਿਰਫ਼ ਇਸ ਕਰਕੇ ਹੱਥਕੜੀ ਲਗਾਈ, ਕਿਉਂਕਿ ਉਸ ਨੇ ਸ੍ਰੀ ਸਾਹਿਬ ਪਾਇਆ ਹੋਇਆ ਸੀ। ਇਹ ਵੀਡੀਓ ਅਮਰੀਕਾ ਦੀ ਯੂਨੀਵਰਸਿਟੀ ਆਫ ਨੌਰਥ ਕੈਲੀਫੋਰਨੀਆ ਐਟ ਚੈਪਲ ਹਿੱਲ ਦੀ ਹੈ। ਵਾਇਰਲ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਨੌਜਵਾਨ ਆਪਣੇ ਦੋਸਤਾਂ ਨਾਲ ਇਕ ਕੈਫੇ ਵਿਚ ਬੈਠਾ ਹੋਇਆ ਹੈ। ਇਸ ਦੌਰਾਨ ਇਕ ਪੁਲਸ ਮੁਲਾਜ਼ਮ ਆਉਂਦਾ ਹੈ ਅਤੇ ਉਸ ਨੂੰ ਹੱਥਕੜੀ ਲਗਾ ਦਿੰਦਾ ਹੈ।
ਉਥੇ ਹੀ ਇਸ ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਪਰ ਪੁਲਸ ਮੁਲਾਜ਼ਮ ਵੱਲੋਂ ਇਸ ਤਰ੍ਹਾਂ ਕਰਨਾ ਮੰਦਭਾਗਾ ਹੈ, ਜਿਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਥੇ ਇਸ ਗੱਲ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹੋ ਸਕਦਾ ਹੈ ਪੁਲਸ ਮੁਲਾਜ਼ਮ ਨੂੰ ਸਿੱਖਾਂ ਦੇ ਪੰਜ ਕਕਾਰਾਂ ਬਾਰੇ ਜਾਣਕਾਰੀ ਨਾ ਹੋਵੇ।

Comment here