ਸਿਆਸਤਖਬਰਾਂਚਲੰਤ ਮਾਮਲੇ

ਅੰਮ੍ਰਿਤਪਾਲ ਡਰ ਗਿਐ, ਸਰਕਾਰ ਮੁਆਫ਼ ਕਰੇ-ਰਵਨੀਤ ਬਿੱਟੂ

ਲੁਧਿਆਣਾ-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਕੀਤੀ ਗਈ ਪ੍ਰੈਸ ਕਾਨਫਰੰਸ ‘ਤੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਬਿਨਾਂ ਨਾਂਅ ਲਏ ਤੰਜ ਕੱਸਿਆ ਹੈ। ਕਾਂਗਰਸੀ ਆਗੂ ਨੇ ਬਿਨਾਂ ਨਾਂਅ ਲਏ ਟਵਿਟ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਲੰਮ੍ਹੇ ਹੱਥੀ ਲਿਆ। ਰਵਨੀਤ ਬਿੱਟੂ ਨੇ ਟਵੀਟ ਕੀਤਾ ਕਿ ਪੰਜਾਬ ਨੂੰ ਦੇਸ਼ ਤੋਂ ਵੱਖ ਕਰਨ ਦੀ ਲੜਾਈ ਵਿੱਚ ਸਿਰ ਦੇਣ ਦੀ ਗੱਲ ਕਰਨ ਵਾਲਾ ਅੱਜ ਇੱਕ ਚਪੇੜਾਂ ਦੇ ਡਰ ਕਾਰਨ ਸਵੇਰ ਤੋਂ ਫੇਸਬੁੱਕ ਉਪਰ ਸਫਾਈ ਦੇ ਰਿਹਾ ਹੈ। ਕਾਂਗਰਸੀ ਆਗੂ ਨੇ ਇਸਤੋਂ ਅੱਗੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੱਚਾ ਕਾਫੀ ਡਰ ਗਿਆ ਹੈ ਅਤੇ ਗਲਤੀ ਮੰਨ ਗਿਆ ਹੈ, ਇਸ ਲਈ ਉਸ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਈ ਧਮਕੀ ਨਹੀਂ ਦਿੱਤੀ ਹੈ, ਸਗੋਂ ਅਮਿਤ ਸ਼ਾਹ ਨੇ ਖੁਦ ਉਨ੍ਹਾਂ ਨੂੰ ਧਮਕਾਇਆ ਹੈ। ਇਸਤੋਂ ਇਲਾਵਾ ਉਨ੍ਹਾਂ ਕਿਹਾ ਸੀ ਕਿ ਉਹ ਟਕਰਾਅ ਨਹੀਂ ਚਾਹੁੰਦੇ।

Comment here