ਅੰਮ੍ਰਿਤਸਰ-ਵਾਰਿਸ ਪੰਜਾਬ ਸੰਸਥਾ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਕਰਵਾਉਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਕਿਰਨਦੀਪ ਕੌਰ ਨਾਲ ਵਿਆਹ ਕਰਵਾਉਣਗੇ। ਕਿਰਨਦੀਪ ਕੌਰ ਕੈਨੇਡਾ ਦੀ ਸਿਟੀਜ਼ਨ ਹੈ। ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਜਲੰਧਰ ਦੇ ਪਿੰਡ ਕੁਲਾਰ ਦੀ ਰਹਿਣ ਵਾਲੀ ਹੈ ਅਤੇ ਹੁਣ ਉਹ ਕੈਨੇਡਾ ਵਿਖੇ ਰਹਿ ਰਹੀ ਹੈ। ਦੋਵੇਂ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ।
ਜਾਣਕਾਰੀ ਅਨੁਸਾਰ ਉਨ੍ਹਾਂ ਦਾ ਆਨੰਦ ਕਾਰਜ ਜਲੰਧਰ ਦੇ ਫਤਿਹਪੁਰ ਸਥਿਤ ਇਤਿਹਾਸਕ ਗੁਰੂਘਰ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨ ਵਿਖੇ ਹੋਣ ਜਾ ਰਿਹਾ ਹੈ। ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਜਿਸ ਕੁੜੀ ਨਾਲ ਅੰਮ੍ਰਿਤਪਾਲ ਦਾ ਵਿਆਹ ਹੋਣ ਜਾ ਰਿਹਾ ਹੈ, ਉਸ ਦਾ ਪਰਿਵਾਰ ਜਲੰਧਰ ਦੇ ਪਿੰਡ ਕੁਲਾਰਾਂ ਦਾ ਰਹਿਣ ਵਾਲਾ ਹੈ। ਪਰਿਵਾਰ ਦੀ ਅੰਮ੍ਰਿਤਪਾਲ ਸਿੰਘ ਨਾਲ ਪੁਰਾਣੀ ਜਾਣ-ਪਛਾਣ ਹੈ।
ਅੰਮ੍ਰਿਤਪਾਲ ਤੇ ਕਿਰਨਦੀਪ ਦਾ ਅੱਜ ਹੋਵੇਗਾ ਵਿਆਹ


Comment here